NEET Paper Leak Controversy: ਦੇਸ਼ ਭਰ ‘ਚ ਵਿਦਿਆਰਥੀਆਂ ਦਾ ਹੰਗਾਮਾ, ਇਸ ਮੁੱਦੇ ‘ਤੇ ਬਣੀ ਵੈੱਬ ਸੀਰੀਜ਼ ‘The Scam-Leaked’ ਦਾ ਟੀਜ਼ਰ ਰਿਲੀਜ਼

ਮੁੰਬਈ : ਦੇਸ਼ ਭਰ ਵਿੱਚ ਮੈਡੀਕਲ ਪ੍ਰੀਖਿਆ NEET ਦੇ ਪੇਪਰ ਲੀਕ ਦਾ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਰਾਜਧਾਨੀ ਦਿੱਲੀ ਤੋਂ ਸ਼ੁਰੂ ਹੋਇਆ ਵਿਦਿਆਰਥੀਆਂ ਦਾ…

ਦੇਸ਼ ਭਰ ਵਿੱਚ ਮੈਡੀਕਲ ਪ੍ਰੀਖਿਆ NEET ਦੇ ਪੇਪਰ ਲੀਕ ਦਾ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਰਾਜਧਾਨੀ ਦਿੱਲੀ ਤੋਂ ਸ਼ੁਰੂ ਹੋਇਆ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ

ਮੁੰਬਈ : ਦੇਸ਼ ਭਰ ਵਿੱਚ ਮੈਡੀਕਲ ਪ੍ਰੀਖਿਆ NEET ਦੇ ਪੇਪਰ ਲੀਕ ਦਾ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਰਾਜਧਾਨੀ ਦਿੱਲੀ ਤੋਂ ਸ਼ੁਰੂ ਹੋਇਆ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਹੁਣ ਮੁੰਬਈ ਸਮੇਤ ਦੇਸ਼ ਦੇ ਕਈ ਵੱਡੇ ਸ਼ਹਿਰਾਂ ਤੱਕ ਫੈਲ ਚੁੱਕਾ ਹੈ। ਹਾਲ ਹੀ ਵਿੱਚ ‘ਕੌਕਰੋਚ ਜਨਤਾ ਪਾਰਟੀ’ (CJP) ਦੀ ਅਗਵਾਈ ਹੇਠ ਜੰਤਰ-ਮੰਤਰ ਤੋਂ ਸੰਸਦ ਤੱਕ ਵਿਸ਼ਾਲ ਮਾਰਚ ਕੱਢਿਆ ਗਿਆ ਸੀ, ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਿਰਕਤ ਕੀਤੀ। ਇਸ ਮਾਰਚ ਦੌਰਾਨ ਹਿੰਸਾ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ। ਇੱਕ ਪਾਸੇ ਜਿੱਥੇ ਵਿਦਿਆਰਥੀ ਸੜਕਾਂ ‘ਤੇ ਇਨਸਾਫ਼ ਦੀ ਲੜਾਈ ਲੜ ਰਹੇ ਹਨ, ਉੱਥੇ ਹੀ ਦੂਜੇ ਪਾਸੇ ਇਸ ਸੰਵੇਦਨਸ਼ੀਲ ਮੁੱਦੇ ‘ਤੇ ਆਧਾਰਿਤ ਇੱਕ ਨਵੀਂ ਵੈੱਬ ਸੀਰੀਜ਼ ਦਾ ਐਲਾਨ ਕੀਤਾ ਗਿਆ ਹੈ।

OTT ਪਲੇਟਫਾਰਮ ZEE5 ‘ਤੇ ਆਵੇਗੀ ਸੀਰੀਜ਼

ਦੇਸ਼ ‘ਚ ਚੱਲ ਰਹੇ ਮੌਜੂਦਾ ਹਾਲਾਤ ਦੇ ਵਿਚਕਾਰ ਬੁੱਧਵਾਰ ਨੂੰ ਵੈੱਬ ਸੀਰੀਜ਼ ‘The Scam-Leaked‘ ਦਾ ਦਮਦਾਰ ਟੀਜ਼ਰ ਜਾਰੀ ਕੀਤਾ ਗਿਆ ਹੈ। ਇਹ ਸੀਰੀਜ਼ ਮਸ਼ਹੂਰ ਓ.ਟੀ.ਟੀ. (OTT) ਪਲੇਟਫਾਰਮ ZEE5 ‘ਤੇ ਰਿਲੀਜ਼ ਹੋਵੇਗੀ, ਜੋ ਕਿ ਪੂਰੀ ਤਰ੍ਹਾਂ ਮੈਡੀਕਲ ਪ੍ਰੀਖਿਆਵਾਂ ‘ਚ ਹੁੰਦੀ ਧਾਂਦਲੀ ਅਤੇ ਪੇਪਰ ਲੀਕ ਦੇ ਗੋਰਖਧੰਦੇ ‘ਤੇ ਆਧਾਰਿਤ ਹੈ। ਟੀਜ਼ਰ ਦੇ ਨਾਲ ਕੈਪਸ਼ਨ ‘ਚ ਲਿਖਿਆ ਗਿਆ ਹੈ— “One paper. Millions of dreams. One leak. A nation in disbelief”

ਟੀਜ਼ਰ ‘ਚ ਦਿਖਾਇਆ ਗਿਆ ਸੱਚ

ਜਾਰੀ ਕੀਤੇ ਗਏ ਟੀਜ਼ਰ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ ਪ੍ਰੀਖਿਆ ਤੋਂ ਠੀਕ ਪਹਿਲਾਂ ਇੱਕ ਗੋਦਾਮ ਅਤੇ ਪ੍ਰਿੰਟਿੰਗ ਪ੍ਰੈੱਸ ਤੋਂ ਪ੍ਰਸ਼ਨ ਪੱਤਰ ਲੀਕ ਕੀਤੇ ਜਾਂਦੇ ਹਨ। ਇਸ ਪੂਰੇ ਘੁਟਾਲੇ ਨੂੰ ਕਿਵੇਂ ਅੰਜਾਮ ਦਿੱਤਾ ਜਾਂਦਾ ਹੈ, ਉਸ ਦੀ ਇੱਕ ਖੌਫਨਾਕ ਝਲਕ ਪੇਸ਼ ਕੀਤੀ ਗਈ ਹੈ। ਇਸ ਤੋਂ ਤੁਰੰਤ ਬਾਅਦ ਨਿਊਜ਼ ਚੈਨਲਾਂ ‘ਤੇ NEET ਪੇਪਰ ਲੀਕ ਹੋਣ ਦੀਆਂ ‘ਬ੍ਰੇਕਿੰਗ ਨਿਊਜ਼’ ਚੱਲਣ ਲੱਗਦੀਆਂ ਹਨ, ਜਿਸ ਨੂੰ ਦੇਖ ਕੇ ਪ੍ਰੀਖਿਆਰਥੀਆਂ ਦੇ ਚਿਹਰਿਆਂ ‘ਤੇ ਨਿਰਾਸ਼ਾ ਅਤੇ ਗੁੱਸਾ ਸਾਫ਼ ਝਲਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

NEET controversy: ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਏ ਰੈਪਰ ‘Hanumankind’, ਵੀਡੀਓ ਵਾਇਰਲ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *