ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗੁਆਂਢੀ ਨੇ ਸ਼ਰਾਬੀ ਦੋਸਤਾ ਨਾਲ ਮਿਲਕੇ ਗੁਆਂਢੀ ਦਾ ਕਤਲ ਕਰ ਦਿੱਤਾ।
ਮਿਲੀ ਜਾਣਕਾਰੀ ਦੇ ਅਨੁਸਾਰ ਗੁਆਂਢੀ ਨੇ ਦੂਜੇ ਗੁਆਂਢੀ ਨੂੰ ਸ਼ਰਾਬ ਪੀਣ ਤੋਂ ਰੋਕਿਆ ਸੀ ਜਿਸ ਤੋਂ ਬਾਅਦ ਦੂਜੇ ਗੁਆਂਢੀ ਨੇ ਆਪਣੇ ਸ਼ਰਾਬੀ ਦੋਸਤਾ ਦੇ ਨਾਲ ਮਿਲਕੇ ਗੁਆਂਢੀ ਦੇ ਪੇਟ ਚ ਚਾਕੂ ਮਾਰਿਆ। ਜਿਸ ਕਾਰਨ ਮੌਕੇ ਤੇ ਹੀ ਗੁਆਂਢੀ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ 4 ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਫਰਾਰ ਆਰੋਪਿਆਂ ਦੀ ਭਾਲ ਕੀਤੀ ਜਾ ਰਹੀ ਹੈ।


