ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਵਾਂ ਦਾ ਕਰੇਗੀ ਹੱਲ : ਧਾਲੀਵਾਲ

ਚੰਡੀਗੜ੍ਹ : ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 30 ਜੂਨ ਨੂੰ ਜਾਰੀ ਹੋਣ ਵਾਲੀ ਨਵੀਂ ਖੇਤੀ ਨੀਤੀ ਸੂਬੇ ਦੇ ਕਿਸਾਨਾਂ…

ਚੰਡੀਗੜ੍ਹ : ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 30 ਜੂਨ ਨੂੰ ਜਾਰੀ ਹੋਣ ਵਾਲੀ ਨਵੀਂ ਖੇਤੀ ਨੀਤੀ ਸੂਬੇ ਦੇ ਕਿਸਾਨਾਂ ਦੀਆਂ ਕਈ ਸਮੱਸਿਆਂਵਾਂ ਦਾ ਹੱਲ ਕਰਨ ਵਿਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ, ਖੇਤੀ ਮਾਹਰਾਂ, ਕਿਸਾਨ ਆਗੂਆਂ, ਲੋਕਾਂ ਅਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਦੇ ਸੁਝਾਵਾਂ ਨਾਲ ਤਿਆਰ ਕੀਤੀ ਜਾ ਰਹੀ ਹੈ।

ਨਵੀਂ ਨੀਤੀ ਨਾਲ ਆਰਥਿਕਤਾ ਨੂੰ ਮਿਲੇਗਾ ਹੁਲਾਰਾ 

ਇੱਥੇ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਸਬੰਧੀ ਤਕਰੀਬਨ ਚਾਰ ਘੰਟੇ ਚੱਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਤਿਆਰ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਵੱਲੋਂ ਸ਼ੂਗਰ ਮਿੱਲਾਂ ਦੇ ਬਕਾਇਆ ਜਾਰੀ ਕਰਨ ਦੀ ਰੱਖੀ ਮੰਗ ਬਾਬਤ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਜਲਦੀ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਬਕਾਇਆ ਰਾਸ਼ੀ ਦੇ ਦਿੱਤੀ ਜਾਵੇਗੀ।

ਕਿਸਾਨਾਂ ਨਾਲ ਹਮੇਸ਼ਾ ਸਰਕਾਰ ਖੜ੍ਹੀ ਹੈ: ਧਾਲੀਵਾਲ 

ਕਿਸਾਨ ਆਗੂਆਂ ਨੇ ਖੇਤੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਵਿੱਚੋਂ ਕੁਝ ਵਾਰਸਾਂ ਨੂੰ ਹਾਲੇ ਤੱਕ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ। ਧਾਲੀਵਾਲ ਨੇ ਮੌਕੇ ’ਤੇ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਲਦ ਦਫਤਰੀ ਪ੍ਰਕਿਰਿਆ ਪੂਰੀ ਕਰ ਕੇ ਨੌਕਰੀ ਦੇਣ ਦੀ ਹਦਾਇਤ ਕੀਤੀ।

Leave a Reply

Your email address will not be published. Required fields are marked *