ਚੰਡੀਗੜ੍ਹ- ਪੰਜਾਬ ਵਿਚ ਸ਼ਾਨਦਾਰ ਜਿੱਤ (Great victory in Punjab) ਤੋਂ ਬਾਅਦ ਅੱਜ ਭਗਵੰਤ ਮਾਨ (Bhagwant Mann) ਨੇ ਸੂਬੇ ਦੇ ਮੁੱਖ ਮੰਤਰੀ (CM) ਵਜੋਂ ਸਹੁੰ ਚੁੱਕ ਲਈ ਹੈ। ਸਹੁੰ ਚੁੱਕ ਸਮਾਗਮ (Oath-taking ceremonies) ਤੋਂ ਬਾਅਦ ਭਗਵੰਤ ਮਾਨ (Bhagwant Mann) ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਸਕੱਤਰੇਤ (Secretariat) ਵਿਚ ਉਨ੍ਹਾਂ ਦਾ ਗਾਡ ਆਫ ਆਨਰ (God of Honor) ਨਾਲ ਸਵਾਗਤ ਕੀਤਾ ਗਿਆ ਹੈ। ਦੱਸ ਦਈਏ ਕਿ ਭਗਵੰਤ ਮਾਨ ਨੇ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਦੇ ਸਾਰੇ ਵਰਗਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਲਈ ਕੰਮ ਅੱਜ ਤੋਂ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਇਸੇ ਲੜੀ ਵਿਚ ਉਹ ਆਪਣੇ ਨਵੇਂ ਦਫਤਰ ਵਿਚ ਪਹੁੰਚ ਗਏ ਹਨ।
ਜ਼ਿਕਰਯੋਗ ਹੈ ਕਿ ਅੱਜ ਇਕੱਲੇ ਭਗਵੰਤ ਮਾਨ ਨੇ ਹੀ ਅਹੁਦੇ ਦੀ ਸਹੁੰ ਚੁੱਕੀ ਹੈ ਜਦੋਂਕਿ ਉਨ੍ਹਾਂ ਦੀ ਕੈਬਨਿਟ 19 ਮਾਰਚ ਨੂੰ ਹਲਫ ਲਵੇਗੀ। ਇਸ ਦੇ ਨਾਲ ਹੀ ਪੰਜਾਬ ਦੇ ਸਮੁੱਚੇ 117 ਵਿਧਾਇਕਾਂ ਨੂੰ 17 ਮਾਰਚ ਨੂੰ ਵਿਧਾਨ ਸਭਾ ਸੈਸ਼ਨ ਵਿੱਚ ਸਹੁੰ ਚੁਕਾਈ ਜਾਵੇਗੀ। ਦੱਸ ਦਈਏ ਕਿ ਪਹਿਲਾਂ ਚਰਚਾ ਸੀ ਕਿ ਭਗਵੰਤ ਮਾਨ ਦੇ ਨਾਲ ਹੀ ਉਨ੍ਹਾਂ ਦੀ ਕੈਬਨਿਟ ਵੀ ਸਹੁੰ ਚੁੱਕੇਗੀ ਪਰ ਹੁਣ ਸਪੱਸ਼ਟ ਹੋ ਗਿਆ ਹੈ ਕਿ ਕੈਬਨਿਟ 19 ਮਾਰਚ ਨੂੰ ਹਲਫ ਲਵੇਗੀ। ਇਸ ਦਾ ਕਾਰਨ ਇਹ ਹੈ ਕਿ ਅਜੇ ਤੱਕ ਕੈਬਨਿਟ ਵਿੱਚ ਸ਼ਾਮਲ ਹੋਣ ਵਾਲੇ ਲੀਡਰਾਂ ਦੇ ਨਾਂ ਤੈਅ ਨਹੀਂ ਹੋਏ ਹਨ। ਭਗਵੰਤ ਮਾਨ ਦੀ ਕੈਬਨਿਟ ਉੱਪਰ ਮੋਹਰ ਦਿੱਤੀ ਤੋਂ ਹੀ ਲੱਗਣੀ ਹੈ। ਇਨ੍ਹਾਂ ਮੰਤਰੀਆਂ ਵਿੱਚ ਦੂਜੀ ਵਾਰ ਜਿੱਤ ਹਾਸਲ ਕਰਨ ਵਾਲੇ ਵਿਧਾਇਕਾਂ ਦੇ ਨਾਮ ਸ਼ਾਮਲ ਹੋ ਸਕਦੇ ਹਨ।
