ਚੰਡੀਗੜ੍ਹ : ਕੋਰੋਨਾ ਵਾਇਰਸ (Corona Virus) ਦੇ ਲਗਾਤਾਰ ਵੱਧ ਰਹੇ ਪ੍ਰਸਾਰ ਨੂੰ ਲੈ ਕੇ ਕਈ ਸੂਬਿਆਂ ਦੀਆਂ ਸਰਕਾਰਾਂ (Punjab Government) ਵਲੋਂ ਆਪੋ-ਆਪਣੇ ਸੂਬੇ ਵਿਚ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਹੁਣ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ (Punjab Government) ਵਲੋਂ ਵੀ ਸਖਤੀ ਵਧਾਈ ਗਈ ਹੈ। ਪੰਜਾਬ (Punjab) ਵਿਚ ਫਿਲਹਾਲ ਅਜੇ ਕੋਈ ਓਮੀਕ੍ਰੋਨ (Omicron) ਦਾ ਕੇਸ ਤਾਂ ਸਾਹਮਣੇ ਨਹੀਂ ਆਇਆ ਹੈ ਪਰ ਅਹਿਤੀਆਤ ਵਜੋਂ ਪੰਜਾਬ ਸਰਕਾਰ (Punjab Government) ਵਲੋਂ ਇਹ ਫੈਸਲਾ ਲਿਆ ਗਿਆ ਹੈ। ਦਿੱਲੀ ਅਤੇ ਚੰਡੀਗੜ੍ਹ (Chandigarh) ਵਿਚ ਓਮੀਕ੍ਰੋਨ (Omicron) ਦੇ ਕੇਸ ਆਉਣ ਤੋਂ ਬਾਅਦ ਪੰਜਾਬ ਸਰਕਾਰ (Punjab Government) ਵਲੋਂ ਇਹ ਫੈਸਲਾ ਲਿਆ ਗਿਆ ਹੈ। ਦਿੱਲੀ ਵਿਚ ਤੇ ਚੰਡੀਗੜ੍ਹ (Chandigarh) ਵਿਚ ਕਈ ਤਰ੍ਹਾਂ ਦੀਆਂ ਪਾਬੰਦੀਆਂ (ban) ਲਗਾ ਦਿੱਤੀਆਂ ਗਈਆਂ ਹਨ। Also Read : ‘ਬਸਪਨ ਕਾ ਪਿਆਰ’ ਨਾਲ ਫੇਮਸ ਹੋਏ ਸਹਿਦੇਵ ਦਾ ਹੋਇਆ ਐਕਸੀਡੈਂਟ, ਹਸਪਤਾਲ ‘ਚ ਦਾਖਲ
ਕੋਵਿਡ ਵੈਕਸੀਨੇਸ਼ਨ ਨੂੰ ਲੈ ਕੇ ਪੰਜਾਬ ‘ਚ ਸਖ਼ਤੀ ਵਧਾ ਦਿੱਤੀ ਗਈ ਹੈ। ਜਾਣਕਾਰੀ ਮੁਤਾਬਿਕ ਸਰਕਾਰ ਨੇ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਨੇ ਅਜੇ ਤੱਕ ਦੋਵੇਂ ਖ਼ੁਰਾਕਾਂ ਨਹੀਂ ਲਗਵਾਈਆਂ ਹਨ, ਉਨ੍ਹਾਂ ਨੂੰ ਬਚੇ ਰਹਿਣ ਦੀ ਜ਼ਿਆਦਾ ਲੋੜ ਹੈ। ਇਨ੍ਹਾਂ ਲੋਕਾਂ ਨੂੰ ਘਰਾਂ ਵਿਚ ਰਹਿਣਾ ਹੋਵੇਗਾ ਅਤੇ ਕਿਸੇ ਵੀ ਜਨਤਕ ਥਾਵਾਂ ‘ਤੇ ਨਹੀਂ ਜਾਣਾ ਚਾਹੀਦਾ। ਦੱਸ ਦੇਈਏ ਕਿ ਨਵੇਂ ਵਾਇਰਸ ਨੂੰ ਦੇਖਦੇ ਹੋਏ ਸਰਕਾਰ ਨੇ ਇਹ ਪਾਬੰਦੀਆਂ ਲਾਗੂ ਕੀਤੀਆਂ ਹਨ ਅਤੇ ਇਹ 15 ਜਨਵਰੀ 2022 ਤੋਂ ਨਵੀਆਂ ਪਾਬੰਦੀਆਂ ਲਾਗੂ ਹੋਣਗੀਆਂ। ਬੱਸਾਂ ਵਿਚ ਸਫ਼ਰ ਕਰਨ ਲਈ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਲਵਾਉਣੀਆਂ ਲਾਜ਼ਮੀ ਕਰ ਦਿੱਤੀਆਂ ਗਈਆਂ ਹਨ। ਸਿਨੇਮਾ ਹਾਲ, ਰੈਸਟੋਰੈਂਟ ਤੇ ਜਿਮ ਵਿਚ ਬਿਨਾਂ ਡਬਲ ਡੋਜ਼ ਦੇ ਐਂਟਰੀ ਨਹੀਂ ਹੋਵੇਗੀ। ਇਸ ਤੋਂ ਇਲਾਵਾ ਚੰਡੀਗੜ੍ਹ ‘ਚ ਪੰਜਾਬ ਸਰਕਾਰ ਦੇ ਦਫ਼ਤਰਾਂ ਲਈ ਵੀ ਹੁਕਮ ਜਾਰੀ ਕੀਤੇ ਗਏ ਹਨ। ਬਿਨਾਂ ਟੀਕਾਕਰਨ ਦੇ ਦਫ਼ਤਰਾਂ ਵਿਚ ਜਾਣ ‘ਤੇ ਪਾਬੰਦੀ ਹੋਵੇਗੀ।






