ਚੋਣ ਕਮੀਸ਼ਨ ਨੇ ਵਿਧਾਨਸਭਾ ਚੋਣਾਂ ਲਈ ਜਾਰੀ ਕੀਤੀਆਂ ਨਵੀਆਂ ਹਿਦਾਇਤਾਂ

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ (Election Commission) ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਨਵੀਂਆਂ ਹਦਾਇਤਾਂ ਅਨੁਸਾਰ ਚੋਣ ਕਮਿਸ਼ਨ ਨੇ…

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ (Election Commission) ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਨਵੀਂਆਂ ਹਦਾਇਤਾਂ ਅਨੁਸਾਰ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਕੋਵਿਡ-19 ਕਾਰਨ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ‘ਤੇ ਲਾਈਆਂ ਪਾਬੰਦੀਆਂ ‘ਚ ਢਿੱਲ ਦਿੰਦੇ ਹੋਏ ਸੀਮਤ ਗਿਣਤੀ ‘ਚ ਲੋਕਾਂ ਦੇ ਨਾਲ ਸੈਰ ਕਰਨ ਦੀ ਇਜਾਜ਼ਤ ਦਿੱਤੀ ਹੈ ਅਤੇ ਪ੍ਰਚਾਰ ਦੀ ਮਿਆਦ ਵੀ ਘਟਾ ਦਿੱਤੀ ਹੈ।

Also Read : ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਸਾਹਮਣੇ ਆਏ ਕੋਰੋਨਾ ਦੇ 44,877 ਮਾਮਲੇ, 684 ਲੋਕਾਂ ਦੀ ਹੋਈ ਮੌਤ

ਕਮਿਸ਼ਨ ਮੁਤਾਬਕ ਹੁਣ ਚੋਣ ਪ੍ਰਚਾਰ ਸਵੇਰੇ 10 ਤੋਂ ਰਾਤ 8 ਵਜੇ ਦੀ ਬਜਾਏ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਕੀਤਾ ਜਾ ਸਕੇਗਾ। 8 ਜਨਵਰੀ ਨੂੰ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਹਰਿਆਣਾ ਲਈ ਵੋਟਿੰਗ ਪ੍ਰੋਗਰਾਮ ਦਾ ਐਲਾਨ ਕਰਦੇ ਹੋਏ ਚੋਣ ਕਮਿਸ਼ਨ ਨੇ ਕੋਵਿਡ ਮਾਮਲਿਆਂ ਦੀ ਗਿਣਤੀ ਵਧਣ ਕਾਰਨ ਰੈਲੀਆਂ, ਰੋਡ ਸ਼ੋਅ ਅਤੇ ਪੈਦਲ ਯਾਤਰਾ ‘ਤੇ ਪਾਬੰਦੀ ਲਗਾ ਦਿੱਤੀ ਸੀ। ਕਮਿਸ਼ਨ ਸਮੇਂ-ਸਮੇਂ ‘ਤੇ ਮਹਾਂਮਾਰੀ ਦੀ ਸਥਿਤੀ ਦੀ ਸਮੀਖਿਆ ਕਰ ਰਿਹਾ ਹੈ।

Leave a Reply

Your email address will not be published. Required fields are marked *