ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਵਿੱਖੇ ਸ੍ਰੀ ਅਕਾਲ ਤਖ਼ਤ ਸਾਹਿਬ ਨਵੇਂ ਬਣੇ ਜਥੇਦਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮਾਨ ਹੁਣ ਗਿਆਨੀ ਹਰਪ੍ਰੀਤ ਸਿੰਘ ਸੰਭਾਲਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ਵਿੱਚ ਇਹ ਅਹਿਮ ਫੈਸਲਾ ਲਿਆ ਗਿਆ ਹੈ। ਦੱਸਣਯੋਗ ਗੱਲ ਹੈ ਕਿ ਗਿਆਨੀ ਗੁਰਬਚਨ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਤੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਇਹ ਫੈਸਲਾ ਲਿਆ ਗਿਆ ਹੈ।

