ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਧੂਰੀ ਦੇ ਪਿੰਡ ਬਮਾਲ ਵਿਖੇ ਇਕ ਵਿਆਹੁਤਾਂ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕੈਨੇਡਾ ਜਾਣ ਦੇ ਚੱਕਰ ਚ ਉਸਨੇ ਇਕ ਇਕ ਨੌਜਵਾਨ ਦੇ ਨਾਲ ਪੇਪਰ ਮੈਰਿਜ ਕਰਵਾਈ ਸੀ।
ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਵੱਲੋਂ ਵਿਆਹੁਤਾ ਦੇ ਮਾਪਿਆਂ ਕੋਲੋਂ ਪੈਸੇ ਵੀ ਲਏ ਗਏ ਸੀ ਪਰ ਉਸਨੂੰ ਕੈਨੇਡਾ ਭੇਜਣ ਚ ਟਾਲ ਮਟੋਲ ਕੀਤੀ ਜਾਂਦੀ ਰਹੀ।
ਇਸ ਤੋਂ ਬਾਅਦ ਉਸਨੇ ਆਪਣੇ ਪਤੀ ਦੇ ਨਾਲ ਫੋਨ ਤੇ ਗੱਲ ਕੀਤੀ ਜਿਸ ਤੋਂ ਬਾਅਦ ਉਸਨੇ ਆਪਣੇ ਪਿਤਾ ਦੀ ਲਾਇਸੈਂਸੀ ਪਿਸਤੌਲ ਦੇ ਨਾਲ ਖੁਦ ਨੂੰ ਗੋਲੀ ਮਾਰ ਖੁਦਕੁਸ਼ੀ ਕਰ ਲਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਨਾਲ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

