ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਚ ਇਕ ਨਵ ਵਿਆਹੁਤਾ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਵਵਿਆਹੁਤਾ ਦਹੇਜ ਦੇ ਲੋਭੀ ਸਹੁਰਾ ਪਰਿਵਾਰ ਤੋਂ ਤੰਗ ਪਰੇਸ਼ਾਨ ਸੀ ਜਿਸ ਕਾਰਨ ਉਸਨੇ ਸਹੁਰੇ ਪਰਿਵਾਰ ਤੋਂ ਤੰਗ ਹੋਕੇ ਖੁਦਕੁਸ਼ੀ ਨੂੰ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।
ਉੱਥੇ ਹੀ ਇਸ ਮਾਮਲੇ ਚ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾ ਨੇ ਮ੍ਰਿਤਕ ਲੜਕੀ ਦੇ ਸਹੁਰਾ ਪਰਿਵਾਰ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਹ ਦਹੇਜ ਦੇ ਕਾਰਨ ਉਹਨਾਂ ਦੀ ਲੜਕੀ ਨੂੰ ਤੰਗ ਪਰੇਸ਼ਾਨ ਕਰਦੇ ਸੀ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਿਕਰ-ਏ-ਖਾਸ ਹੈ ਕਿ ਅੱਜ ਦੇ ਸਮੇਂ ਚ ਕੁੜੀਆਂ ਨੇ ਕਈ ਮੁਕਾਮ ਹਾਸਿਲ ਕੀਤੇ ਹੋਏ ਹਨ ਇਸਦੇ ਬਾਵਜੁਦ ਵੀ ਉਹਨਾਂ ਨੂੰ ਇਸ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਤੋਂ ਬਾਅਦ ਇਹ ਸਵਾਲ ਖੜਾ ਹੁੰਦਾ ਹੈ ਕਿ ਆਖਿਰਕਾਰ ਕਦੋਂ ਤੱਕ ਕੁੜੀਆਂ ਇਸੇ ਤਰ੍ਹਾਂ ਹੀ ਦਹੇਜ ਦੀ ਬਲੀ ਚੜਦੀਆਂ ਰਹਿਣਗੀਆਂ

