ਚੰਡੀਗੜ੍ਹ ਨਗਰ ਨਿਗਮ ਵੱਲੋਂ ਰਾਜਾ ਵੜਿੰਗ ਨੂੰ ਨੋਟਿਸ ਦੇ ਨਾਲ 29 ਹਜ਼ਾਰ ਦਾ ਜੁਰਮਾਨਾ

ਚੰਡੀਗੜ੍ਹ: ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ਉੱਤੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਇਕ ਸਮਾਗਮ ਰੱਖਿਆ ਗਿਆ ਸੀ। ਪਰ…

ਚੰਡੀਗੜ੍ਹ: ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ਉੱਤੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਇਕ ਸਮਾਗਮ ਰੱਖਿਆ ਗਿਆ ਸੀ। ਪਰ ਇਸ ਸਮਾਗਮ ਉੱਤੇ ਚੰਡੀਗੜ੍ਹ ਨਗਰ ਨਿਗਮ ਨੇ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕਰ ਦਿੱਤਾ ਤੇ 29000 ਤੋਂ ਵਧੇਰੇ ਦਾ ਜੁਰਮਾਨਾ ਵੀ ਲਾ ਦਿੱਤਾ। 

Also Read: ਪੰਜਾਬ ਦੇ ਟਰਾਂਸਪੋਰਟਰਾਂ ਮਿਲੇਗੀ ਰਾਹਤ, ਮਾਨ ਸਰਕਾਰ ਕਰੇਗੀ ਅਹਿਮ ਐਲਾਨ

ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਕਾਂਗਰਸ ਭਵਨ ਵਿਖੇ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਦਾ ਸਹੁੰ ਚੁੱਕ ਸਮਾਗਮ ਹੋਇਆ। ਨਿਯਮਾਂ ਨੂੰ ਛਿੱਕੇ ਟੰਗ ਕੇ ਉਨ੍ਹਾਂ ਦੇ ਸਵਾਗਤ ਲਈ ਰੁੱਖਾਂ ‘ਤੇ ਪੋਸਟਰ ਅਤੇ ਬੈਨਰ ਲਗਾਏ ਗਏ। ਕਮਿਸ਼ਨਰ ਆਨੰਦਿਤਾ ਮਿਤਰਾ ਦੀਆਂ ਹਦਾਇਤਾਂ ’ਤੇ ਨਿਗਮ ਨੇ ਤੁਰੰਤ ਸਾਰੇ ਪੋਸਟਰ ਜ਼ਬਤ ਕਰ ਲਏ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਵੀ ਅਜਿਹਾ ਹੀ ਹੋਇਆ ਸੀ ਪਰ ਨਿਗਮ ਕੋਈ ਕਾਰਵਾਈ ਨਹੀਂ ਕਰ ਸਕਿਆ। ਨਗਰ ਨਿਗਮ ‘ਤੇ ਹਮੇਸ਼ਾ ਹੀ ਨੇਤਾਵਾਂ ਦਾ ਦਬਦਬਾ ਰਿਹਾ ਹੈ ਅਤੇ ਅਧਿਕਾਰੀ ਵੀ ਇਸ ਮਾਮਲੇ ‘ਚ ਆਪਣਾ ਬਚਾਅ ਕਰਦੇ ਨਜ਼ਰ ਆਏ ਹਨ।

Also Read: 184 ਨੇਤਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ VIP ਸੁਰੱਖਿਆ ਖਤਮ, ਲਿਸਟ ‘ਚ ਕਈ ਵੱਡੇ ਨੇਤਾ ਵੀ ਸ਼ਾਮਲ

ਦੂਜੇ ਪਾਸੇ ਕਾਂਗਰਸ ਭਵਨ ਦੇ ਬਾਹਰ ਲੱਗੇ ਦਰੱਖਤਾਂ ‘ਤੇ ਹੋਰਡਿੰਗ ਅਤੇ ਪੋਸਟਰ ਲਗਾਉਣ ਲਈ ਨਿਗਮ ਤੋਂ ਮਨਜ਼ੂਰੀ ਨਹੀਂ ਲਈ ਗਈ। ਸ਼ਹਿਰ ਵਿੱਚ ਦਰੱਖਤਾਂ ’ਤੇ ਪ੍ਰਚਾਰ ਕਰਨਾ ਕਾਨੂੰਨੀ ਜੁਰਮ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਵਧੀਕ ਕਮਿਸ਼ਨਰ ਰੁਪੇਸ਼ ਕੁਮਾਰ ਦੀ ਟੀਮ ਨੇ ਸਾਰੇ ਹੋਰਡਿੰਗ, ਪੋਸਟਰ ਅਤੇ ਬੈਨਰ ਜ਼ਬਤ ਕਰ ਲਏ। ਇਸ ਤੋਂ ਬਾਅਦ ਨਿਗਮ ਨੇ ਨੋਟਿਸ ਜਾਰੀ ਕਰਕੇ ਜੁਰਮਾਨਾ ਲਗਾਇਆ ਹੈ। ਇਹ ਪਹਿਲੀ ਵਾਰ ਹੈ ਜਦੋਂ ਬਿਨਾਂ ਇਜਾਜ਼ਤ ਕਿਸੇ ਨੇਤਾ ਦੇ ਪੋਸਟਰ ਲਗਾਉਣ ‘ਤੇ ਕੋਈ ਕਾਰਵਾਈ ਕੀਤੀ ਗਈ ਹੈ।

Leave a Reply

Your email address will not be published. Required fields are marked *