ਕਪੂਰਥਲਾ ਬੇਅਦਬੀ ਮਾਮਲੇ ‘ਚ ਨਵਾਂ ਮੋੜ, ਭੀੜ ਨੇ ਮੁਲਜ਼ਮ ਨੂੰ ੳਤਾਰਿਆ ਮੌਤ ਦੇ ਘਾਟ

ਕਪੂਰਥਲਾ : ਕਪੂਰਥਲਾ ਦੇ ਨਿਜ਼ਾਮਪੁਰ ਮੋੜ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ‘ਚ ਫੜੇ ਗਏ ਦੋਸ਼ੀ ਨੌਜਵਾਨ ਨੂੰ ਪੁਲਿਸ ਦੀ ਮੌਜੂਦਗੀ…

ਕਪੂਰਥਲਾ : ਕਪੂਰਥਲਾ ਦੇ ਨਿਜ਼ਾਮਪੁਰ ਮੋੜ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ‘ਚ ਫੜੇ ਗਏ ਦੋਸ਼ੀ ਨੌਜਵਾਨ ਨੂੰ ਪੁਲਿਸ ਦੀ ਮੌਜੂਦਗੀ ‘ਚ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਉਸ ਨੂੰ ਸ਼ਨੀਵਾਰ ਸਵੇਰੇ ਪਿੰਡ ਵਾਸੀਆਂ ਨੇ ਬੇਅਦਬੀ ਦੇ ਦੋਸ਼ ‘ਚ ਫੜ ਲਿਆ ਸੀ। ਇਸ ਤੋਂ ਬਾਅਦ ਉਸਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਦੀ ਭੀੜ ਨਾਲ ਝੜਪ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਹਵਾਈ ਫਾਇਰ ਵੀ ਕੀਤੇ।

Also Read : ਫਿਲੀਪੀਨਜ਼ ‘ਚ ਤੂਫਾਨ ਨੇ ਮਚਾਈ ਭਾਰੀ ਤਬਾਹੀ, 75 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ

ਜਿਸ ਤੋਂ ਬਾਅਦ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਜ਼ਬਰਦਸਤ ਝੜਪ ਹੋਈ। ਪੁਲਿਸ ਨੇ ਮੁਲਜ਼ਮ ’ਤੇ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ ਸੀ ਪਰ ਹੁਣ ਉਸ ਦੀ ਮੌਤ ਹੋ ਗਈ ਹੈ। ਇਹ ਲਗਾਤਾਰ ਦੂਜਾ ਦਿਨ ਹੈ ਜਦੋਂ ਬੇਅਦਬੀ ਦੇ ਦੋਸ਼ੀ ਦਾ ਕਤਲ ਹੋਇਆ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਸ਼ਾਮ ਨੂੰ ਅੰਮ੍ਰਿਤਸਰ ‘ਚ ਬੇਅਦਬੀ ਦੇ ਦੋਸ਼ੀ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਸੀ।

 

Leave a Reply

Your email address will not be published. Required fields are marked *