ਨਵੀਂ ਦਿੱਲੀ- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਨਵੇਂ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਅਸਤੀਫਾ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਸੌਂਪ ਦਿੱਤਾ ਹੈ। ਵਿਧਾਇਕ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਦਾ ਲੋਕ ਸਭਾ ਮੈਂਬਰ ਤੋਂ ਅਸਤੀਫਾ ਦੇਣਾ ਲਾਜ਼ਮੀ ਸੀ।
Punjab CM-designate Bhagwant Mann tenders his resignation from the membership of Lok Sabha to Speaker Om Birla
(File pic) pic.twitter.com/oMsRCg8tJt
— ANI (@ANI) March 14, 2022
ਅਸਤੀਫ਼ਾ ਦੇਣ ਸੰਸਦ ਭਵਨ ਪਹੁੰਚੇ ਭਗਵੰਤ ਮਾਨ ਦਾ ਕਹਿਣਾ ਸੀ ਕਿ ਮੈਂ, ਇਸ ਸਦਨ ਨੂੰ ਹਮੇਸ਼ਾ ਯਾਦ ਕਰਾਂਗਾ। ਪੰਜਾਬ ਦੇ ਲੋਕਾਂ ਨੇ ਮੈਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਪਰ ਮੈਂ ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਜਲਦੀ ਹੀ ਇਸ ਸਦਨ ਵਿਚ ਇਕ ਦਲੇਰ ਆਵਾਜ਼ ਗੂੰਜੇਗੀ। ਜ਼ਿਕਰਯੋਗ ਹੈ ਕਿ ਉਹ ਅੱਜ ਆਪਣੇ ਲੋਕ ਸਭਾ ਮੈਂਬਰ ਸੰਗਰੂਰ ਦੇ ਪਦ ਤੋਂ ਅਸਤੀਫ਼ਾ ਦੇਣ ਲਈ ਸੰਸਦ ਭਵਨ ਪਹੁੰਚੇ ਹੋਏ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਪੁੱਤਰ ‘ਤੇ ਭਰੋਸਾ ਕੀਤਾ ਅਤੇ ਵੱਡੀ ਗਿਣਤੀ ‘ਚ ਵੋਟਾਂ ਪਾਈਆਂ।
