ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਐਤਵਾਰ ਦੀ ਚੜ੍ਹਦੀ ਸਵੇਰ ਪੁਲਿਸ ਨੇ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।ਪੰਜਾਬ ਪੁਲਿਸ ਵਲੋਂ ਉਸਨੂੰ 36 ਦਿਨਾਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ । ਉਹ 18 ਮਾਰਚ ਤੋਂ ਭਗੌੜਾ ਚੱਲ ਰਿਹਾ ਸੀ। ਅੰਮ੍ਰਿਤਪਾਲ ਸਿੰਘ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਹਵਾਈ ਅੱਡੇ ਅੰਦਰ ਲਿਜਾਇਆ ਗਿਆ ਹੈ।ਇਥੋਂ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਅੰਮ੍ਰਿਤਪਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਮਿਲੀ ਜਾਣਕਾਰੀ ਅਨੁੁਸਾਰ ਐੱਨਆਈਏ ਅਤੇ RAW ਏੰਜਸੀਆਂ ਜਾਂਚ ਕਰ ਰਹੀਆਂ ਹਨ।
ਪੁਲਿਸ ਨੇ ਜਾਂਚ ਵਿੱਚ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਸਿਖਲਾਈ ਦੇਣ ਲਈ ਆਈਐਸਆਈ ਨੇ 2 ਅੱਤਵਾਦੀ ਸੰਗਠਨਾਂ ਨੂੰ ਅੱਗੇ ਕੀਤਾ ਸੀ। ਜਿਸ ਵਿੱਚ ਇੱਕ ਸਿੱਖ ਫਾਰ ਜਸਟਿਸ (SFJ) ਦਾ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਅਤੇ ਦੂਜਾ ਅਵਤਾਰ ਸਿੰਘ ਖੰਡਾ ਹੈ, ਜੋ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਮੈਂਬਰ ਹੈ। NIA ਅਤੇ RAW ਦੋਵੇਂ ਏਜੰਸੀਆਂ ਅੰਮ੍ਰਿਤਪਾਲ ਸਿੰਘ ਤੋਂ ਪੰਜਾਬ ਵਿੱਚ ਪਾਕਿਸਤਾਨੀ ਅੱਤਵਾਦੀ ਸੰਗਠਨਾਂ ਦੇ ਸਲੀਪਰ ਸੇਲਜ਼ ਅਤੇ ਏਜੰਟਾਂ ਬਾਰੇ ਜਾਣਕਾਰੀ ਹਾਸਿਲ ਕਰਨਾ ਚਾਹੁੰਦੀਆਂ ਹਨ ਇਸ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ ।



