ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੁਧਿਆਣਾ ਵਿੱਚ ਕੇਂਦਰੀ ਜਾਂਚ ਟੀਮ ਵੱਲੋਂ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਇਲਾਕੇ ਵਿੱਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਇਹ ਵੀ ਪਤਾ ਚਲਿਆ ਹੈ ਕਿ ਕੇਂਦਰੀ ਜਾਂਚ ਟੀਮ ਦੇ ਅਧਿਕਾਰੀਆਂ ਨੇ ਮੇਹਰਬਾਨ ਮਸਜਿਦ ਤੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਵਿਅਕਤੀ ਦੇ ਸੰਬੰਧ ISI ਦੇ ਨਾਲ ਦੱਸੇ ਜਾ ਰਹੇ ਹਨ। ਦੱਸਣਯੋਗ ਗੱਲ ਹੈ ਕਿ ਦਹਿਸ਼ਤ ਗਰਦੀ ਸਰਗਰਮੀਆਂ ਦੇ ਮੱਦੇਨਜਰ ਪੰਜਾਬ ਅਤੇ ਯੂਪੀ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਣ ਤੱਕ ਕੇਂਦਰੀ ਜਾਂਚ ਟੀਮ ਵੱਲੋਂ ਪੰਜਾਬ ਅਤੇ ਯੂਪੀ ਵਿੱਚ ਕਰੀਬ 7 ਥਾਵਾਂ ਤੇ ਛਾਪੇਮਾਰੀ ਕੀਤੀ ਗਈ ਹੈ।

