ਮੋਗਾ: ਮੋਗਾ ‘ਚ ਇੱਕ ਵਿਅਕਤੀ ਦੇ ਘਰ ‘ਤੇ NIA ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਮਾਮਲਾ ਟੈਰਰ ਫੰਡਿੰਗ ਦਾ ਹੋ ਸਕਦਾ ਹੈ। ਪੰਜਾਬ ਵਿੱਚ ਕਈ ਹੋਰ ਥਾਵਾਂ ‘ਤੇ ਵੀ ਐਨਆਈਏ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਗੁਰਦਾਸਪੁਰ ਦੇ ਸ੍ਰੀ ਹਰਿਗੋਬਿੰਦਪੁਰ ਦੇ ਅਧੀਨ ਪੈਂਦੇ ਪਿੰਡ ਬੋਲੇਵਾਲ ਵਿਖੇ ਕਿਰਪਾਲ ਸਿੰਘ ਨਾਮ ਦੇ ਵਿਅਕਤੀ ਦੇ ਘਰ ਵੀ NIA ਵੱਲੋਂ ਰੇਡ ਕੀਤੀ ਜਾ ਰਹੀ ਹੈ। ਉਹ ਅੰਮ੍ਰਿਤਪਾਲ ਸਿੰਘ ਦਾ ਸਾਥੀ ਦੱਸਿਆ ਜਾ ਰਿਹਾ ਹੈ।ਖਾਲਿਸਤਾਨੀ ਫੰਡਿੰਗ ਦੇ ਸ਼ੱਕ ‘ਚ ਕੁਰੂਕਸ਼ੇਤਰ ਦੇ ਸਲਾਰਪੁਰ ਰੋਡ ‘ਤੇ ਛਾਪੇਮਾਰੀ ਕੀਤੀ ਗਈ। ਐਨਆਈਏ ਦੀ ਟੀਮ ਸਵੇਰੇ 6 ਵਜੇ ਇੱਥੇ ਇੱਕ ਸਵੀਟ ਹਾਊਸ ਵਿੱਚ ਆਈ ਅਤੇ ਮਾਲਕ ਤੋਂ 5 ਘੰਟੇ ਤੱਕ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਟੀਮ ਦਿੱਲੀ ਪਰਤ ਗਈ।
ਮੋਗਾ ਦੇ ਚੜਿੱਕ ਦੇ ਪਿੰਡ ਝੰਡੇਵਾਲਾ ਵਿੱਚ ਬੁੱਧਵਾਰ ਸਵੇਰੇ NIA ਨੇ ਗੁਰਲਾਭ ਸਿੰਘ ਦੇ ਘਰ ਛਾਪਾ ਮਾਰਿਆ। ਐਨਆਈਏ ਦੇ ਨਾਲ ਮੋਗਾ ਪੁਲਿਸ ਵੀ ਮੌਜੂਦ ਹੈ। ਟੀਮ ਨੇ ਗੁਰਲਾਭ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਤੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ। ਹਰਪ੍ਰੀਤ ਕੌਰ ਮੁਤਾਬਕ ਉਸ ਦਾ ਪਤੀ ਪੰਜਾਬ ਦੇ ਹੱਕਾਂ ਦੀ ਗੱਲ ਕਰਦਾ ਹੈ। ਐਨਆਈਏ ਨੇ ਉਸ ਨੂੰ 24 ਨਵੰਬਰ ਨੂੰ ਚੰਡੀਗੜ੍ਹ ਬੁਲਾਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਬਟਾਲਾ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਅਧੀਨ ਪੈਂਦੇ ਪਿੰਡ ਬੋਲੇਵਾਲ ਵਿਖੇ ਕਿਰਪਾਲ ਸਿੰਘ ਨਾਮ ਦੇ ਵਿਅਕਤੀ ਦੇ ਘਰ NIA ਦੀ ਰੇਡ ਕੀਤੀ ਜਾ ਰਹੀ ਹੈ। ਉਹ ਅੰਮ੍ਰਿਤਪਾਲ ਸਿੰਘ ਦਾ ਸਾਥੀ ਦੱਸਿਆ ਜਾ ਰਿਹਾ ਹੈ। NIA ਦੀ ਇਸ ਰੇਡ ਵਿੱਚ ਪੰਜਾਬ ਪੁਲਿਸ ਦੀ ਟੀਮ ਵੀ ਮੌਜੂਦ ਹੈ। ਇਹ ਛਾਪੇਮਾਰੀ ਸਵੇਰੇ ਤੋਂ ਹੀ ਕੀਤੀ ਜਾ ਰਹੀ ਹੈ।
