NIA Raid in Punjab: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਜ ਸਵੇਰੇ ਤੋਂ ਹੀ ਪੰਜਾਬ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਪੰਜਾਬ ‘ਚ ਮੋਗਾ ਦੇ ਅਧੀਨ ਆਉਂਦੇ ਧੂਰਕੋਟ (ਨਿਹਾਲ ਸਿੰਘ ਵਾਲਾ), ਹੁਸ਼ਿਆਰਪੁਰ ਦੇ ਪਿੰਡ ਡੱਲੇਵਾਲ ਅਤੇ ਜ਼ਿਲ੍ਹਾ ਜਲੰਧਰ ਅਧੀਨ ਪੈਂਦੇ ਪਿੰਡ ਦੌਲਪੁਰ (ਕਿਸ਼ਨਗੜ੍ਹ) ‘ਚ ਵਿਦੇਸ਼ਾਂ ‘ਚ ਬੈਠੇ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਸਬੰਧਾਂ ਨੂੰ ਲੈ ਕੇ NIA ਵੱਲੋਂ ਛਾਪੇਮਾਰੀ ਕੀਤੀ ਗਈ ਹੈ।
ਜਲੰਧਰ ‘ਚ ਦੋ ਥਾਵਾਂ ‘ਤੇ ਛਾਪੇਮਾਰੀ
NIA ਨੇ ਜਲੰਧਰ ‘ਚ ਦੋ ਥਾਵਾਂ ‘ਤੇ ਛਾਪੇਮਾਰੀ ਕੀਤੀ। ਐਨਆਈਏ ਦੀ ਟੀਮ ਕਿਸ਼ਨਗੜ੍ਹ ਨੇੜੇ ਦੌਲਤਪੁਰ ਪਿੰਡ ਵਿੱਚ ਸਾਬਕਾ ਸਰਪੰਚ ਦੇ ਘਰ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਦੇ ਸਾਬਕਾ ਸਰਪੰਚ ਦੇ ਘਰ ਰਾਤ 3 ਵਜੇ NIA ਨੇ ਛਾਪਾ ਮਾਰਿਆ ਗਿਆ ਹੈ। ਮਲਕੀਤ ਸਿੰਘ ਦੌਲਤਪੁਰ ਸਿਆਸੀ ਪਾਰਟੀ ਨਾ ਸੰਬੰਧ ਰੱਖਦਾ ਹੈ। ਇਸ ਦੌਰਾਨ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਕਿਸੇ ਨੂੰ ਵੀ ਘਰੋਂ ਬਾਹਰ ਨਹੀਂ ਆਉਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਅੰਦਰ ਜਾਣ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਐਨਆਈਏ ਨੇ ਪਿੰਡ ਡੱਲੇਵਾਲ ਦੇ ਲਵਸ਼ਿੰਦਰ ਸਿੰਘ ਦੇ ਘਰ ਵੀ ਛਾਪਾ ਮਾਰਿਆ। ਲਵਸ਼ਿੰਦਰ ਸਿੰਘ ਸਿੱਖ ਸਟੂਡੈਂਟ ਫੈਡਰੇਸ਼ਨ ਨਾਲ ਸਬੰਧਤ ਹੈ। NIA ਨੇ ਇੱਕ ਸ਼ੱਕੀ ਫੋਨ ਕਾਲ ‘ਤੇ ਛਾਪਾ ਮਾਰਿਆ।



