ਪੰਜਾਬ ‘ਚ 31 ਮਈ ਤੱਕ ਜਾਰੀ ਰਹਿਣਗੀਆਂ ਪਾਬੰਦੀਆਂ, ਮੁੱਖ ਮੰਤਰੀ ਵੱਲੋਂ ਸਖ਼ਤੀ ਨਾਲ ਪਾਲਣ ਕਰਵਾਉਣ ਦੇ ਹੁਕਮ

ਚੰਡੀਗੜ੍ਹ: ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਰ ਵਧਣ ਕਰਕੇ ਪੰਜਾਬ ਵਿੱਚ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਦੇ ਚਲਦੇ ਪੰਜਾਬ ਸਰਕਾਰ ਨੇ ਨਾਈਟ ਕਰਫਿਊ…

ਚੰਡੀਗੜ੍ਹ: ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਰ ਵਧਣ ਕਰਕੇ ਪੰਜਾਬ ਵਿੱਚ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਦੇ ਚਲਦੇ ਪੰਜਾਬ ਸਰਕਾਰ ਨੇ ਨਾਈਟ ਕਰਫਿਊ ਤੇ ਵੀਕੈਂਡ ਲਾਕਡਾਊਨ 31 ਮਈ ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਫੈਸਲਾ ਕੋਰੋਨਾ ਮਾਮਲੇ ਵਧਣ ਕਰਕੇ ਲਿਆ ਹੈ। ਦੱਸ ਦੇਈਏ ਕਿ ਕੈਪਟਨ ਨੇ ਪਹਿਲਾਂ 15 ਮਈ ਤਕ ਕੋਰੋਨਾ ਰੋਕੂ ਨਿਰਦੇਸ਼ ਜਾਰੀ ਕੀਤੇ ਸਨ ਅਤੇ ਅੱਜ 16 ਮਈ ਤੋਂ ਇਹੋ ਨਿਰਦੇਸ਼ ਜਾਰੀ ਰਹਿਣਗੇ। 

ਇਸ ਸਮੇਂ ਪੰਜਾਬ ਵਿੱਚ ਹਫ਼ਤੇ ਦੇ ਅਖ਼ੀਰਲੇ ਦਿਨਾਂ ਯਾਨੀ ਕਿ ਸ਼ਨੀਵਾਰ ਤੇ ਐਤਵਾਰ ਨੂੰ ਲੌਕਡਾਊਨ ਅਤੇ ਬਾਕੀ ਦੇ ਦਿਨ ਸ਼ਾਮ ਨੂੰ ਛੇ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਰਾਤ ਸਮੇਂ ਕਰਫਿਊ ਦੀ ਪਾਲਣਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਹਰੇਕ ਜ਼ਿਲ੍ਹੇ ਵਿੱਚ ਮਹਾਮਾਰੀ ਦੇ ਫੈਲਾਅ ਦੇ ਹਿਸਾਬ ਨਾਲ ਦੁਕਾਨਾਂ ਤੇ ਬਾਜ਼ਾਰ ਵੱਖ-ਵੱਖ ਸਮੇਂ ਖੁੱਲ੍ਹਦੇ ਹਨ।

Leave a Reply

Your email address will not be published. Required fields are marked *