ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਹਿਮਾਚਲ ਪ੍ਰਦੇਸ਼ ’ਚ ਵੀ ਨਾਈਟ ਕਰਫਿਊ ਦਾ ਐਲਾਨ

ਹਿਮਾਚਲ ਪ੍ਰਦੇਸ਼ : ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਹਿਮਾਚਲ ਪ੍ਰਦੇਸ਼ ’ਚ ਵੀ ਨਾਈਟ ਕਰਫਿਊ (Night Curfew) ਲਾਉਣ ਦਾ ਫ਼ੈਸਲਾ ਲਿਆ ਗਿਆ ਹੈ।…

ਹਿਮਾਚਲ ਪ੍ਰਦੇਸ਼ : ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਹਿਮਾਚਲ ਪ੍ਰਦੇਸ਼ ’ਚ ਵੀ ਨਾਈਟ ਕਰਫਿਊ (Night Curfew) ਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਹਿਮਾਚਲ ਪ੍ਰਦੇਸ਼ ਕੈਬਨਿਟ ਦੀ ਬੈਠਕ ਹੋਈ, ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਜੈਰਾਮ ਠਾਕੁਰ (Jai Ram Thakur) ਨੇ ਕੀਤੀ। ਬੈਠਕ ’ਚ ਸੂਬੇ ’ਚ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਸਮੀਖਿਆ ਕੀਤੀ ਗਈ। ਇਸ ਬੈਠਕ ’ਚ ਕੈਬਨਿਟ ਨੇ ਪ੍ਰਦੇਸ਼ ਵਿਚ ਨਾਈਟ ਕਰਫਿਊ ਲਾਉਣ ਦਾ ਫ਼ੈਸਲਾ ਲਿਆ। 

 Also Read : ਅੰਮ੍ਰਿਤਸਰ DC ਕੋਰੋਨਾ ਪਾਜ਼ੀਟਿਵ, ਦੱਸਿਆ ਆਪਣਾ ਹਾਲ

ਇਸ ਤੋਂ ਇਲਾਵਾ ਇਨਡੋਰ ਸਮਾਰੋਹਾਂ ’ਚ 50 ਫ਼ੀਸਦੀ ਸਮਰੱਥਾ ਨਾਲ ਹੀ ਲੋਕ ਇਕੱਠੇ ਹੋ ਸਕਣਗੇ। ਕੈਬਨਿਟ ਨੇ ਜਿਮ ਅਤੇ ਸਿਨੇਮਾ ਹਾਲ ਵੀ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਮੰਤਰੀ ਸੁਰੇਸ਼ ਭਾਰਦਵਾਜ (Suresh Bhardwaj) ਨੇ ਕਿਹਾ ਕਿ ਇਨਡੋਰ ਸਪੋਰਟਸ ਕੰਪਲੈਕਸ, ਸਿਨੇਮਾ ਹਾਲ, ਮਲਟੀਪਲੈਕਸ, ਸਟੇਡੀਅਮ, ਸਵੀਮਿੰਗ ਪੂਲ, ਜਿਮ ਬੰਦ ਕਰਨ ਤੋਂ ਇਲਾਵਾ ਪੂਰੇ ਸੂਬੇ ਵਿਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਆਹ, ਬੈਂਕਵੇਟ ਹਾਲ ’ਚ 50 ਫ਼ੀਸਦੀ ਸਮਰੱਥਾ ਨਾਲ ਲੋਕਾਂ ਨੂੰ ਇਕੱਠਾ ਹੋਣ ਦੀ ਆਗਿਆ ਹੋਵੇਗੀ।

Leave a Reply

Your email address will not be published. Required fields are marked *