Omicron ਦੇ ਖਤਰੇ ਕਾਰਨ ਮੱਧ ਪ੍ਰਦੇਸ਼ ਤੋਂ ਬਾਅਦ ਹੁਣ UP ‘ਚ ਵੀ ਨਾਈਟ ਕਰਫਿਊ

ਲਖਨਊ: ਉੱਤਰ ਪ੍ਰਦੇਸ਼ ਸਰਕਾਰ ਨੇ ਵੀ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਇੱਕ ਨਵੇਂ ਰੂਪ ਓਮੀਕਰੋਨ ਦੇ ਵੱਧ ਰਹੇ ਸੰਕਰਮਣ ਦੇ ਮੱਦੇਨਜ਼ਰ ਇੱਕ ਵਾਰ ਫਿਰ ਚੌਕਸੀ…

ਲਖਨਊ: ਉੱਤਰ ਪ੍ਰਦੇਸ਼ ਸਰਕਾਰ ਨੇ ਵੀ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਇੱਕ ਨਵੇਂ ਰੂਪ ਓਮੀਕਰੋਨ ਦੇ ਵੱਧ ਰਹੇ ਸੰਕਰਮਣ ਦੇ ਮੱਦੇਨਜ਼ਰ ਇੱਕ ਵਾਰ ਫਿਰ ਚੌਕਸੀ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਨਿਰਦੇਸ਼ਾਂ ‘ਤੇ 25 ਦਸੰਬਰ ਯਾਨੀ ਕਿ ਕੱਲ ਰਾਤ ਤੋਂ ਸੂਬੇ ‘ਚ ਕੋਰੋਨਾ ਨਾਈਟ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਤੀ ਰਾਤ ਮੱਧ ਪ੍ਰਦੇਸ਼ ਸਰਕਾਰ ਨੇ ਵੀ ਸੂਬੇ ਵਿਚ ਨਾਈਟ ਕਰਫਿਊ ਦਾ ਐਲਾਨ ਕਰ ਦਿੱਤਾ ਹੈ।

Also Read: CM ਚੰਨੀ ਦਾ ਵੱਡਾ ਬਿਆਨ, ਕਿਹਾ- ‘ਕਪੂਰਥਲਾ ‘ਚ ਬੇਅਦਬੀ ਦੀ ਕੋਈ ਗੱਲ ਸਾਹਮਣੇ ਨਹੀਂ ਆਈ’

ਉੱਤਰ ਪ੍ਰਦੇਸ਼ ਸਰਕਾਰ ਨੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਨਿਰਦੇਸ਼ਾਂ ‘ਤੇ ਸ਼ਨੀਵਾਰ 25 ਦਸੰਬਰ ਤੋਂ ਉੱਤਰ ਪ੍ਰਦੇਸ਼ ਵਿੱਚ ਰਾਤ ਦਾ ਕੋਰੋਨਾ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਹੁਣ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਜ ਵਿੱਚ ਰਾਤ ਦਾ ਕਰੋਨਾ ਕਰਫਿਊ ਲਾਗੂ ਰਹੇਗਾ। ਇਸ ਦੇ ਨਾਲ ਹੀ ਵਿਆਹ ਆਦਿ ਵਰਗੇ ਜਨਤਕ ਸਮਾਗਮਾਂ ਵਿੱਚ ਵੱਧ ਤੋਂ ਵੱਧ 200 ਲੋਕਾਂ ਦੀ ਸ਼ਮੂਲੀਅਤ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਦੇ ਆਯੋਜਕ ਨੂੰ ਸਥਾਨਕ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਵੀ ਸੂਚਿਤ ਕਰਨਾ ਹੋਵੇਗਾ।

Also Read: ਬੰਗਲਾਦੇਸ਼ ‘ਚ ਵੱਡਾ ਹਾਦਸਾ, ਸਮੁੰਦਰੀ ਜਹਾਜ਼ ਨੂੰ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ

Leave a Reply

Your email address will not be published. Required fields are marked *