ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਿਰਭਿਆ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਲਵਾਉਣ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਹਰ ਥਾਂ ਤੇ ਦੋਸ਼ੀਆ ਨੂੰ ਫਾਂਸੀ ਦੀ ਸਜ਼ਾ ਤੇ ਲਟਕਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਇਸਦੇ ਚੱਲਦੇ ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤੀਕਾ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਖੂਨ ਨਾਲ ਚਿੱਠੀ ਲਿਖੀ ਹੈ ਜਿਸ ’ਚ ਉਹਨਾਂ ਨੇ ਗ੍ਰਹਿ ਮੰਤਰੀ ਨੂੰ ਮੰਗ ਕੀਤੀ ਹੈ ਨਿਰਭਿਆ ਦੇ ਦੋਸ਼ੀਆਂ ਨੂੰ ਫਾਂਸੀ ਕਿਸੇ ਮਹਿਲਾ ਦੁਆਰਾ ਦੇਣ ਦੀ ਮੰਗ ਕੀਤੀ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਫਾਂਸੀ ਉਹਨਾਂ ਦੁਆਰਾ ਦਿੱਤੀ ਜਾਵੇ ਜਿਸ ਨਾਲ ਪੂਰਾ ਦੇਸ਼ ਨੂੰ ਇਹ ਸੰਦੇਸ਼ ਮਿਲੇਗਾ ਕਿ ਇਕ ਮਹਿਲਾ ਦੁਆਰਾ ਵੀ ਫਾਂਸੀ ਦਿੱਤੀ ਜਾ ਸਕਦੀ ਹੈ। ਪੱਤਰ ਚ ਉਹਨਾਂ ਨੇ ਇਹ ਵੀ ਕਿਹਾ ਕਿ ਮਹਿਲਾ ਕਲਾਕਾਰ ਅਤੇ ਸਾਂਸਦ ਉਹਨਾਂ ਦੀ ਇਸ ਗੱਲ ਤੇ ਸਹਿਯੋਗ ਕਰਨ।
ਨਿਸ਼ਾਨੇਬਾਜ ਨੇ ਇਹ ਵੀ ਕਿਹਾ ਕਿ ਇਸ ਨਾਲ ਸਮਾਜ ਚ ਇਕ ਬਦਲਾਅ ਆਵੇਗਾ। ਦੂਜੇ ਪਾਸੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਨੂੰ ਲੈਕੇ ਪਿਛਲੇ 13 ਦਿਨਾਂ ਤੋਂ ਅਨਸ਼ਨ ਤੇ ਬੈਠੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਦੀ ਤਬੀਅਤ ਕਾਫੀ ਖਰਾਬ ਹੋ ਗਈ ਹੈ ਜਿਸ ਕਾਰਨ ਉਹਨਾਂ ਨੂੰ ਹਸਪਤਾਲ ’ਚ ਭਰਤੀ ਕੀਤਾ ਗਿਆ ਹੈ।


