ਫਾਂਸੀ ਦੀ ਤਰੀਕ ਨੇੜੇ ਆਉਂਦੀ ਵੇਖ ਨਿਰਭਿਆ ਦਾ ਇਕ ਦੋਸ਼ੀ ਪਹੁੰਚਿਆ ਸੁਪਰੀਮ ਕੋਰਟ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਨਿਰਭਿਆ ਗੈਂਗਰੇਪ ਮਾਮਲੇ ਵਿਚ ਦੋਸ਼ੀਆਂ ਦੀ ਫਾਂਸੀ ਦੀ ਤਰੀਕ ਜਿਵੇਂ-ਜਿਵੇਂ ਨੇੜੇ ਆਉਂਦੀ ਜਾ ਰਹੀ ਹੈ ਇਵੇਂ-ਇਵੇਂ ਉਹ ਕਾਨੂੰਨੀ ਪੇਚ ਫਸਾਉਣ ਦੀ ਕੋਸ਼ਿਸ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਨਿਰਭਿਆ ਗੈਂਗਰੇਪ ਮਾਮਲੇ ਵਿਚ ਦੋਸ਼ੀਆਂ ਦੀ ਫਾਂਸੀ ਦੀ ਤਰੀਕ ਜਿਵੇਂ-ਜਿਵੇਂ ਨੇੜੇ ਆਉਂਦੀ ਜਾ ਰਹੀ ਹੈ ਇਵੇਂ-ਇਵੇਂ ਉਹ ਕਾਨੂੰਨੀ ਪੇਚ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਨਿਰਭਿਆ ਦੇ ਚਾਰ ਦੋਸ਼ੀਆਂ ਵਿਚੋਂ ਇਕ ਦੋਸ਼ੀ ਪਵਨ ਕੁਮਾਰ ਫਾਂਸੀ ਟਲਵਾਉਣ ਦੇ ਲਈ ਇਕ ਵਾਰ ਫਿਰ ਤੋਂ ਸੁਪਰੀਮ ਕੋਰਟ ਪਹੁੰਚ ਗਿਆ ਹੈ ਅਤੇ ਉਸ ਨੇ ਉਪਚਾਰਕ ਪਟੀਸ਼ਨ ਦਾਖਲ ਕੀਤੀ ਹੈ।

ਦੋਸ਼ੀ ਪਵਨ ਗੁਪਤਾ ਨੇ ਸੁਪਰੀਮ ਕੋਰਟ ਵਿਚ ਉਪਚਾਰ ਪਟੀਸ਼ਨ ਕਰਦੇ ਹੋਏ ਕਿਹਾ ਹੈ ਕਿ ਉਸ ਦੀ ਮੌਤ ਦੀ ਸਜਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਜਾਵੇ। ਪਵਨ ਚਾਰ ਮੁਲਜ਼ਮਾ ਵਿਚੋਂ ਇਕ ਅਜਿਹਾ ਮੁਲਜ਼ਮ ਹੈ ਜਿਸ ਨੇ ਹੁਣ ਤੱਕ ਆਪਣੇ ਬਚੇ ਹੋਏ ਕਾਨੂੰਨੀ ਵਿਕਲਪਾ ਦੀ ਵਰਤੋਂ ਨਹੀਂ ਕੀਤੀ ਸੀ ਅਜੇ ਵੀ ਉਪਚਾਰ ਪਟੀਸ਼ਨ ਲਗਾਉਣ ਤੋਂ ਬਾਅਦ ਉਸ ਦੀ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਲਗਾਉਣ ਦਾ ਇਕ ਹੋਰ ਕਾਨੂੰਨੀ ਵਿਕਲਪ ਬਾਕੀ ਹੈ। ਇਸ ਤੋਂ ਇਲਾਵਾ ਬਾਕੀ ਤਿੰਨ ਦੋਸ਼ੀ ਅਕਸ਼ੇ, ਵਿਨੈ, ਮੁਕੇਸ਼ ਆਪਣੇ ਸਾਰੇ ਕਾਨੂੰਨੀ ਵਿਕਲਪਾ ਨੂੰ ਵਰਤ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਸਾਰੀਆਂ ਪਟੀਸ਼ਨਾ ਨੂੰ ਖਾਰਜ਼ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿਰਭਿਆ ਦੇ ਚਾਰੇ ਦੋਸ਼ੀਆਂ ਵਿਰੁੱਧ ਨਵਾਂ ਡੈਥ ਵਾਰੰਟ ਜਾਰੀ ਕੀਤਾ ਹੋਇਆ ਹੈ ਜਿਸ ਤਹਿਤ ਉਨ੍ਹਾਂ ਨੂੰ ਆਉਣ ਵਾਲੀ 3 ਮਾਰਚ ਸਵੇਰੇ 6 ਵਜੇ ਫਾਂਸੀ ਉੱਤੇ ਲਟਕਾਇਆ ਜਾਵੇਗਾ। ਇਸ ਤੋਂ ਪਹਿਲਾਂ ਦੋਸੀਆਂ ਦੇ 2 ਡੈਥ ਵਾਰੰਟ ਖਾਰਜ਼ ਹੋ ਚੁੱਕੇ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਫਾਂਸੀ ਦੀ ਤਰੀਕ ਨੇੜੇ ਆਉਂਦੇ ਵੇਖ ਤਿਹਾੜ ਪ੍ਰਸ਼ਾਸਨ ਵਿਚ ਤਿਆਰੀਆਂ ਵਿਚ ਲੱਗ ਚੁੱਕਾ ਹੈ।

ਜ਼ਿਕਰਯੋਗ ਹੈ ਕਿ ਸਾਲ 2012 ਵਿਚ 16 ਦਸੰਬਰ ਦੀ ਰਾਤ ਨੂੰ ਜਦੋਂ ਨਿਰਭਿਆ ਆਪਣੇ ਦੋਸਤ ਨਾਲ ਇਕ ਬੱਸ ਵਿਚ ਘਰ ਜਾ ਰਹੀ ਸੀ ਤਾ ਬੱਸ ਵਿਚ ਮੌਜੂਦ ਛੇ ਲੋਕਾਂ ਨੇ ਉਸ ਦੇ ਨਾਲ ਬਲਾਤਕਾਰ ਕੀਤਾ ਸੀ ਅਤੇ ਫਿਰ ਉਸ ਨੂੰ ਤੇ ਉਸ ਦੀ ਦੋਸਤ ਨੂੰ ਬੇਹੋਸ਼ੀ ਦੀ ਹਾਲਤ ਵਿਚ ਬੱਸ ਤੋਂ ਬਾਹਰ ਸੁੱਟ ਦਿੱਤਾ ਸੀ। 29 ਦਸੰਬਰ ਨੂੰ ਨਿਰਭਿਆ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ। ਨਿਰਭਿਆ ਦੇ ਛੇ ਦੋਸ਼ੀ ਪੁਲਿਸ ਨੇ ਗਿਰਫਤਾਰ ਕਰ ਲਏ ਸਨ ਪਰ ਇਨ੍ਹਾਂ ਵਿਚੋਂ ਇਕ ਨਾਬਾਲਗ ਸੀ ਜਿਸ ਨੂੰ ਰਿਹਾਅ ਕਰ ਦਿੱਤਾ ਗਿਆ ਜਦਕਿ ਇਕ ਦੋਸ਼ੀ ਨੇ ਜੇਲ੍ਹ ਵਿਚ ਖੁਦਕੁਸ਼ੀ ਕਰ ਲਈ ਸੀ ਅਤੇ ਬਾਕੀ ਦੇ ਚਾਰ ਦੋਸ਼ੀਆਂ ਨੂੰ ਹੁਣ ਫਾਂਸੀ ਦਿੱਤੀ ਜਾਵੇਗੀ।

Leave a Reply

Your email address will not be published. Required fields are marked *