ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜਗਤਾਰ ਸਿੰਘ ਹਵਾਰਾ ਅਤੇ ਪਰਮਜੀਤ ਸਿੰਘ ਭਿਉਰਾ ਨਾਲ ਹੱਥੋਪਾਈ ਕਰਨ ਦੇ ਮਾਮਲੇ ਵਿੱਚ ਚੰਡੀਗੜ੍ਹ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਦੱਸ ਦਈਏ ਕਿ ਚੰਡੀਗੜ੍ਹ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਨਿਸ਼ਾਂਤ ਸ਼ਰਮਾ ਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।
ਦੱਸਿਆ ਜਾ ਰਿਹਾ ਹੈ ਕਿ ਨਿਸ਼ਾਤ ਸ਼ਰਮਾ ਸਮੇਤ ਰਮੇਸ਼ ਦੱਤ ਆਸ਼ੂਤੋਸ਼ ਨੂੰ ਤਿੰਨ ਸਾਲ ਦੀ ਕੈਦ ਸੁਣਾਈ ਗਈ ਹੈ।ਇਸ ਤੋਂ ਇਲਾਵਾ ਇਹਨਾਂ ਨੂੰ 5 ਹਜ਼ਾਰ ਦਾ ਜੁਰਮਾਨਾ ਵੀ ਲਗਾਇਆ ਹੈ। ਜ਼ਿਕਰਯੋਗ ਗੱਲ ਹੈ ਕਿ 11 ਨਵੰਬਰ 2011 ਨੂੰ ਨਿਸ਼ਾਤ ਸ਼ਰਮਾ ਅਤੇ ਉਸਦੇ ਸਾਥਿਆਂ ਨੇ ਜਗਤਾਰ ਹਵਾਰਾ ਤੇ ਕੋਰਚ ਦੇ ਬਾਹਰ ਹਮਲਾ ਕਰ ਦਿੱਤਾ ਸੀ। ਜਿਸ ਕਾਰਨ ਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਤਿੰਨ ਸਾਲ ਦੀ ਸਜਾ ਸੁਣਾਈ ਹੈ।


