ਕਿਸੇ ਨੂੰ ਵੀ ਪੰਜਾਬ ‘ਚ ਅਮਨ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ : ਡਿਪਟੀ CM

ਚੰਡੀਗੜ੍ਹ- ਪੰਜਾਬ ਦੇ ਉੱਪ ਮੁੱਖ ਮੰਤਰੀ (ਗ੍ਰਹਿ) ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ’ਚ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ…

ਚੰਡੀਗੜ੍ਹ- ਪੰਜਾਬ ਦੇ ਉੱਪ ਮੁੱਖ ਮੰਤਰੀ (ਗ੍ਰਹਿ) ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ’ਚ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਨੂੰ ਹਰ ਹਾਲ ’ਚ ਬਣਾ ਕੇ ਰੱਖਿਆ ਜਾਵੇਗਾ।

Also Read: ਪਨਬਸ ਅਤੇ PRTC ਦੀ ਸਰਕਾਰ ਨੂੰ ਚਿਤਾਵਨੀ, ਦਿੱਤਾ 23 ਤਰੀਕ ਤੱਕ ਦਾ ਸਮਾਂ

ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਦੇ ਅੰਦਰ ਹੋਏ ਬਦਲਾਅ ਤੋਂ ਬਾਅਦ ਜਨਤਾ ਦਾ ਝੁਕਾਅ ਕਾਂਗਰਸ ਵੱਲ ਵਧਾ ਦਿੱਤਾ ਹੈ ਅਤੇ ਵਿਰੋਧੀ ਪਾਰਟੀਆਂ ਦੇ ਅੰਦਰ ਖਲਬਲੀ ਮਚੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਜਨਤਾ ਨੂੰ ਮਹਿਸੂਸ ਹੋ ਰਿਹਾ ਹੈ ਕਿ ਕਾਂਗਰਸ ਮੁੜ ਸੂਬੇ ’ਚ ਆਪਣੀ ਸਰਕਾਰ ਬਣਾਉਣ ਜਾ ਰਹੀ ਹੈ। ਅਜਿਹੀ ਸਥਿਤੀ ’ਚ ਸਾਰੀਆਂ ਪਾਰਟੀਆਂ ਤੋਂ ਉਨ੍ਹਾਂ ਦੇ ਨੇਤਾ ਅਤੇ ਵਰਕਰ ਕਾਂਗਰਸ ’ਚ ਸ਼ਾਮਲ ਹੋ ਰਹੇ ਹਨ।

Also Read: ਮਿਸਰ ‘ਚ ਬਿੱਛੂਆਂ ਦਾ ਹਮਲਾ! 3 ਹਲਾਕ ਤੇ 500 ਜ਼ਖਮੀ, ਡਾਕਟਰਾਂ ਦੀਆਂ ਛੁੱਟੀਆਂ ਰੱਦ

ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਲੋਕਾਂ ਨੂੰ ਇਕ ਵਾਰ ਮੁੜ ਕਾਂਗਰਸ ਦੇ ਪੱਖ ’ਚ ਵੋਟਾਂ ਪਾਉਣੀਆਂ ਹਨ ਤਾਂ ਕਿ ਸਰਕਾਰ ਨੂੰ ਇਕ ਹੋਰ ਮੌਕਾ ਦਿੱਤਾ ਜਾਵੇ, ਜਿਸ ਨਾਲ ਅਧੂਰੇ ਪਏ ਸਾਰੇ ਕੰਮਾਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਥਿਰ ਅਤੇ ਸਥਾਈ ਸਰਕਾਰ ਦੇਣ ਦੀ ਸਥਿਤੀ ’ਚ ਹੈ।

Leave a Reply

Your email address will not be published. Required fields are marked *