ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਫਿਲਹਾਲ ਰਾਹਤ ਨਹੀਂ, 18 ਅਗਸਤ ਨੂੰ ਮੁੜ ਹੋਵੇਗੀ ਸੁਣਵਾਈ

ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫਤਾਰ ਪੰਜਾਬ ਦੇ ਸਾਬਕਾ ਜਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਿਨਾਂ ਕੋਈ ਰਾਹਤ ਦਿੱਤੇ ਉਨ੍ਹਾਂ…

ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫਤਾਰ ਪੰਜਾਬ ਦੇ ਸਾਬਕਾ ਜਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਿਨਾਂ ਕੋਈ ਰਾਹਤ ਦਿੱਤੇ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਉੱਤੇ ਸੁਣਵਾਈ ਟਾਲ ਦਿੱਤੀ ਹੈ। ਹਾਈਕੋਰਟ ਵਿਚ ਹੁਣ ਉਨ੍ਹਾਂ ਦੀ ਪਟੀਸ਼ਨ ਉੱਤੇ 18 ਅਗਸਤ ਨੂੰ ਸੁਣਵਾਈ ਹੋਵੇਗੀ। ਮੰਗਲਵਾਰ ਨੂੰ ਧਰਮਸੋਤ ਦੀ ਪਟੀਸ਼ਨ ਉੱਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਇਸ ਮਾਮਲੇ ਵਿਚ ਅਦਾਲਤ ਵਿਚ ਚਾਲਾਨ ਪੇਸ਼ ਕੀਤਾ ਜਾ ਚੁੱਕਾ ਹੈ।

Also Read: ਇਸ ਮਸ਼ਹੂਰ ਟੀਵੀ ਅਭਿਨੇਤਰੀ ਨੇ ਕੀਤਾ ਖੁਦ ਨਾਲ ਵਿਆਹ, ਸਿੰਦੂਰ-ਮੰਗਲਸੂਤਰ ‘ਚ ਸ਼ੇਅਰ ਕੀਤੀਆਂ ਤਸਵੀਰਾਂ

ਮੰਤਰੀ ਸਾਧੂ ਸਿੰਘ ਧਰਮਸੋਤ ਉੱਤੇ ਦੋਸ਼ ਹੈ ਕਿ ਜਦੋਂ ਉਹ ਜੰਗਲਾਤ ਮੰਤਰੀ ਸਨ ਤਾਂ ਉਨ੍ਹਾਂ ਨੇ ਦਰੱਖਤ ਕੱਟਣ ਦੇ ਮਾਮਲੇ ਵਿਚ ਰਿਸ਼ਵਤ ਲਈ ਸੀ। ਇਸੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਮੋਹਾਲੀ ਵਿਚ ਧਰਮਸੋਤ ਦੇ ਖਿਲਾਫ 6 ਜੂਨ ਨੂੰ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੀ ਸੀ, ਜਿਸ ਦੇ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

Also Read: WhatsApp ਨੇ ਇਨ੍ਹਾਂ ਯੂਜ਼ਰਸ ਲਈ ਲਾਂਚ ਕੀਤਾ ਨਵਾਂ ਐਪ, ਜਾਣੋ ਕੀ ਹੋਵੇਗਾ ਫਾਇਦਾ

ਇਸ ਮਾਮਲੇ ਵਿਚ ਧਰਮਸੋਤ ਨੇ ਪਹਿਲਾਂ ਮੋਹਾਲੀ ਦੀ ਜ਼ਿਲਾ ਅਦਾਲਤ ਵਿਚ ਪਟੀਸ਼ਨ ਦਾਖਲ ਕਰਦੇ ਹੋਏ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਸੀ। ਹੇਠਲੇ ਅਦਾਲਤ ਨੇ ਪਟੀਸ਼ਨ ਨੂੰ ਇਕ ਅਗਸਤ ਨੂੰ ਖਾਰਿਜ ਕਰ ਦਿੱਤਾ ਸੀ। ਹੇਠਲੀ ਅਦਾਲਤ ਨੇ ਰਾਹਤ ਨਾ ਦੇਣ ਦੇ ਚੱਲਦੇ ਧਰਮਸੋਤ ਨੂੰ ਰੈਗੂਲਰ ਜ਼ਮਾਨਤ ਦੀ ਮੰਗ ਲੈ ਕੇ ਹਾਈਕੋਰਟ ਜਾਣ ਦੀ ਸਲਾਹ ਦਿੱਤੀ ਸੀ। ਮੰਗਲਵਾਰ ਨੂੰ ਕੁਝ ਦੇਰ ਸੁਣਵਾਈ ਤੋਂ ਬਾਅਦ ਹਾਈ ਕੋਰਟ ਨੇ ਪਟੀਸ਼ਨ ਉੱਤੇ ਸੁਣਵਾਈ 18 ਅਗਸਤ ਨੂੰ ਤੈਅ ਕੀਤੀ ਹੈ। 

Leave a Reply

Your email address will not be published. Required fields are marked *