ਕਰਨਾਲ ‘ਚ ਪ੍ਰਸ਼ਾਸਨ ਨਾਲ ਕਿਸਾਨਾਂ ਦੀ ਬੈਠਕ ਰਹੀ ਬੇਨਤੀਜਾ, ਕਿਸਾਨ ਜਥੇਬੰਦੀਆਂ ਕੀਤਾ ਵੱਡਾ ਐਲਾਨ

ਕਰਨਾਲ- ਕਰਨਾਲ ’ਚ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਕੱਲ੍ਹ ਦੀ ਬੈਠਕ ’ਚ ਕੋਈ ਨਤੀਜਾ ਨਹੀਂ ਨਿਕਲ ਸਕਿਆ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਰਾਤ ਮਿੰਨੀ…

ਕਰਨਾਲ- ਕਰਨਾਲ ’ਚ ਕਿਸਾਨ ਆਗੂਆਂ ਅਤੇ ਪ੍ਰਸ਼ਾਸਨ ਵਿਚਾਲੇ ਕੱਲ੍ਹ ਦੀ ਬੈਠਕ ’ਚ ਕੋਈ ਨਤੀਜਾ ਨਹੀਂ ਨਿਕਲ ਸਕਿਆ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਰਾਤ ਮਿੰਨੀ ਸਕੱਤਰੇਤ ਦੇ ਬਾਹਰ ਸੜਕਾਂ ’ਤੇ ਬਿਤਾਈ। ਅੱਜ ਯਾਨੀ ਕਿ 8 ਸਤੰਬਰ ਨੂੰ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਵਿਚਾਲੇ ਬੈਠਕ ਕੀਤੀ ਜਾ ਰਹੀ ਸੀ ਪਰ ਅੱਜ ਵੀ ਇਹ ਬੈਠਕ ਬੇਨਤੀਜਾ ਰਹੀ। ਇਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਮਿੰਨੀ ਸਕੱਤਰੇਤ ਦੇ ਬਾਹਰ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਕਿਸਾਨ ਆਗੂ ਦੀ ਮੰਗ ਸੀ ਕਿ ਐੱਸ. ਡੀ. ਐੱਮ. ਵਿਰੁੱਧ ਕਾਰਵਾਈ, ਸ਼ਹੀਦ ਕਿਸਾਨ ਨੂੰ 25 ਲੱਖ ਮੁਆਵਜ਼ਾ ਤੇ ਪਰਿਵਾਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਪੜੋ ਹੋਰ ਖਬਰਾਂ: ਸੁਖਬੀਰ ਬਾਦਲ ਤੋਂ ਕਿਸਾਨ ਆਗੂ ਗੁਰਨਾਮ ਚੜੂਨੀ ਨੇ ਮੰਗੀ ਮਦਦ, SAD ਪ੍ਰਧਾਨ ਨੇ ਦਿਵਾਇਆ ਭਰੋਸਾ

 

ਦੱਸਣਯੋਗ ਹੈ ਕਿ ਕੱਲ੍ਹ ਕਰਨਾਲ ਪ੍ਰਸ਼ਾਸਨ ਨਾਲ 11 ਮੈਂਬਰੀ ਕਿਸਾਨਾਂ ਦੀ ਜ਼ਿਲ੍ਹਾ ਸਕੱਤਰੇਤ ਵਿਚ ਬੈਠਕ ਹੋਈ ਸੀ। ਇਨ੍ਹਾਂ 11 ਕਿਸਾਨ ਆਗੂਆਂ ’ਚ ਰਾਕੇਸ਼ ਟਿਕੈਤ, ਜੋਗਿੰਦਰ ਉਗਰਾਹਾ, ਵਿਕਾਸ ਸਿਸਰ, ਗੁਰਨਾਮ ਸਿੰਘ ਚਢੂਨੀ, ਡਾ. ਦਰਸ਼ਨ ਪਾਲ, ਯੋਗੇਂਦਰ ਯਾਦਵ, ਬਲਬੀਰ ਸਿੰਘ ਰਾਜੇਵਾਲ, ਰਾਮਪਾਲ ਚਹਿਲ, ਇੰਦਰਜੀਤ ਕਾਮਰੇਡ ਆਦਿ ਸ਼ਾਮਲ ਸਨ। ਕਰਨਾਲ ਦੀ ਨਵੀਂ ਅਨਾਜ ਮੰਡੀ ‘ਚ ਮਹਾਪੰਚਾਇਤ ਸੱਦੀ ਗਈ ਸੀ। ਕਿਸਾਨਾਂ ਅਤੇ ਕਰਨਾਲ ਪ੍ਰਸ਼ਾਸਨ ਵਿਚਾਲੇ ਹੋਈ ਬੈਠਕ ‘ਚ ਕੋਈ ਹੱਲ ਨਹੀਂ ਨਿਕਲਿਆ, ਜਿਸ ਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ। ਕਿਸਾਨਾਂ ਨੇ ਕੁਝ ਦਿਨ ਪਹਿਲਾ ਕਰਨਾਲ ਵਿੱਚ ਹੋਏ ਲਾਠੀਚਾਰਜ ਦੇ ਵਿਰੁੱਧ ਮੰਗਲਵਾਰ ਨੂੰ ਇਹ ਪ੍ਰਦਰਸ਼ਨ ਕੀਤਾ ਹੈ। ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ ਪਰ ਕਿਸਾਨ ਅੱਗੇ ਵਧਦੇ ਗਏ, ਜਿਨ੍ਹਾਂ ਨੇ ਸਕੱਤਰੇਤ ਮੂਹਰੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ।

ਪੜੋ ਹੋਰ ਖਬਰਾਂ: ਹੁਣ ਫਗਵਾੜਾ ਨੂੰ ਜ਼ਿਲਾ ਬਣਾਉਣ ਉੱਠੀ ਮੰਗ, ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

 

ਪ੍ਰਦਰਸ਼ਨਕਾਰੀ ਕਿਸਾਨ ‘ਕਿਸਾਨਾਂ ਦੇ ਸਿਰ ਭੰਨਣ’ ਦਾ ਆਦੇਸ਼ ਦੇਣ ਵਾਲੇ ਐੱਸ. ਡੀ. ਐੱਮ. ਅਤੇ ਲਾਠੀਚਾਰਜ ਕਰਨ ਵਾਲੇ ਪੁਲਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ’ਤੇ ਅੜੇ ਹਨ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅੰਦੋਲਨ ਦੀ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ।

ਪੜੋ ਹੋਰ ਖਬਰਾਂ: ਲੜਕੀਆਂ ਲਈ ਖੁੱਲਣਗੇ ਨੈਸ਼ਨਲ ਡਿਫੈਂਸ ਅਕੈਡਮੀ ਦੇ ਦਰਵਾਜ਼ੇ, ਸਰਕਾਰ ਨੇ SC ਨੂੰ ਦਿੱਤੀ ਜਾਣਕਾਰੀ

Leave a Reply

Your email address will not be published. Required fields are marked *