ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਆਮ ਆਮਦੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਦੀਆਂ ਲੋਕਸਭਾ ਚੋਣਾਂ ਤੋਂ ਪਹਿਲਾ ਪਰੇਸ਼ਾਨੀ ਥੰਮਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਇਸੇ ਤਰ੍ਹਾ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਚ ਉਹਨਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਭਗਵੰਤ ਦੇ ਜਾਇਦਾਦ ਮਾਮਲੇ ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਭਗਵੰਤ ਮਾਨ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆਂ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸੰਬੰਧੀ ਸ਼ਿਕਾਇਤ ਵਕੀਲ ਕਮਲਾਨੰਦ ਨੇ ਕੀਤੀ ਸੀ। ਨਾਲ ਹੀ ਇਹ ਮਾਮਲਾ ਆਮਦਨ ਤੇ ਜਾਇਦਾਦ ਦੀ ਗਲਤ ਜਾਣਕਾਰੀ ਦਾ ਦੱਸਿਆ ਜਾ ਰਿਹਾ ਹੈ।

