ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਾਲੀਵੁੱਡ ਤੇ ਪਾਲੀਵੁੱਡ ਦੇ ਮਸ਼ਹੁਰ ਸਿੰਗਰ ਹਨੀ ਸਿੰਘ ਦੇ ਲਈ ਇਕ ਨਵੀਂ ਸਮੱਸਿਆ ਖੜ੍ਹੀ ਹੋ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਹਨੀ ਸਿੰਘ ਦੇ ਗੀਤ ਮੱਖਣਾ ਵਿਵਾਦਾਂ ਨਾਲ ਘਿਰ ਗਿਆ ਹੈ। ਦਸ ਦਈਏ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ।
ਇਸ ਗੀਤ ਤੇ ਇਤਰਾਜ਼ ਜਤਾਉਂਦੇ ਹੋਏ ਮਹਿਲਾ ਕਮਿਸ਼ਨ ਨੇ ਨੋਟਿਸ ਭੇਜਿਆ ਹੈ। ਨਾਲ ਹੀ ਰਿਪੋਰਟ ਚ ਇਹ ਵੀ ਕਿਹਾ ਗਿਆ ਹੈ ਕਿ ਉਹ ਇਸ ਸੰਬੰਧ ਚ 12 ਜੁਲਾਈ ਤੱਕ ਰਿਪੋਰਟ ਭੇਜੀ ਜਾਵੇ।
ਉੱਥੇ ਹੀ ਇਸ ਗਾਣੇ ਤੇ ਪਾਬੰਦੀ ਲਗਾਉਣ ਦੀ ਵੀ ਮੰਗ ਕੀਤੀ ਜਾ ਰਹੀ ਹੈ। ਮਹਿਲਾ ਕਮਿਸ਼ਨ ਦਾ ਕਹਿਣਾ ਹੈ ਕਿ ਇਹ ਗੀਤ ਪਰਿਵਾਰ ਚ ਬੈਠ ਕੇ ਸੁਣਨ ਲਾਇਕ ਨਹੀਂ ਹੈ। ਨਾਲ ਹੀ ਇਸ ਗਾਣੇ ਚ ਔਰਤਾਂ ਦੇ ਵਿਰੁੱਧ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਜਿਸ ਕਾਰਨ ਉਹਨਾਂ ਨੇ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸੰਬੰਧੀ ਪੱਤਰ ਲਿਖਣ ਦੀ ਗੱਲ ਆਖੀ ਹੈ।

