ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਦੀਆਂ ਮੁਸ਼ਕਲਾਂ ਥਮਣ ਦਾ ਨਾਂਅ ਨਹੀਂ ਲੈ ਰਹੀਆਂ ਹਨ ਸਗੋ ਉਹਨਾਂ ਲਈ ਇਕ ਤੋਂ ਇਕ ਵੱਡੀ ਮੁਸਿਬਤ ਖੜੀ ਹੁੰਦੀ ਜਾ ਰਹੀ ਹੈ। ਦਸ ਦਈਏ ਕਿ ਕਿਰਨ ਖੇਰ ਦੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ ਜਿਸ ਚ ਕਿਰਨ ਖੇਰ ਨੇ ਬੀਜੇਪੀ ਲਈ ਵੋਟ ਬੱਚਿਆ ਰਾਹੀ ਮੰਗਿਆ ਗਿਆ ਸੀ।
ਇਹ ਵੀਡੀਓ ਭਾਜਪਾ ਪ੍ਰਧਾਨ ਨਰੇਸ਼ ਅਰੋੜਾ ਦੀ ਵਾਇਰਲ ਹੋਈ। ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਕਿਰਨ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾ ਚੋਣ ਕਮਿਸ਼ਨ ਵੱਲੋਂ ਕਿਰਨ ਖੇਰ ਨੂੰ ਚਿਤਾਵਨੀ ਦਿੱਤੀ ਗਈ ਸੀ।
ਉੱਥੇ ਹੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਨੋਟਿਸ ਚ ਕਿਰਨ ਖੇਰ ਨੂੰ ਪੁੱਛਿਆ ਗਿਆ ਹੈ ਕਿ ਚਿਤਾਵਨੀ ਤੋਂ ਬਾਅਦ ਉਹਨਾਂ ਵੱਲੋਂ ਚੋਣ ਜਾਬਤੇ ਦੀ ਉਲੰਘਣਾ ਕਿਉਂ ਕੀਤੀ ਜਾ ਰਹੀ ਹੈ ਤੇ ਆਖਿਰ ਤੁਹਾਡੇ ਖਿਲਾਫ ਕਾਰਵਾਈ ਕਿਉਂ ਨਾ ਕੀਤੀ ਜਾਵੇ। ਜਿਸਦਾ ਚੋਣ ਕਮਿਸ਼ਨ ਨੇ 24 ਘੰਟੇ ਦੇ ਅੰਦਰ ਜਵਾਬ ਮੰਗਿਆ ਗਿਆ ਹੈ।


