ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਸਪਾ ਗਠਜੋੜ ਉਮੀਦਵਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਈਸਟ ਵਿਚ ਕੋਈ ਵਿਕਾਸ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਬਸਪਾ ਗਠਜੋੜ ਦੀ ਜਿੱਤ ਹੁੰਦੀ ਹੈ ਤਾਂ ਅੰਮ੍ਰਿਤਸਰ ਈਸਟ ਹਲਕੇ ਦੇ ਲੋਕਾਂ ਲਈ ਕੰਮ ਕੀਤਾ ਜਾਵੇਗਾ, ਹਲਕੇ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਜਿਸ ਦੇ ਇਲਾਕੇ ਵਿਚ ਦਰਸ਼ਨ ਵੀ ਮਹਿੰਗੇ ਹੁੰਦੇ ਸਨ ਹੁਣ ਉਹ ਵੀ ਹੋਣਗੇ। ਉਨ੍ਹਾਂ ਕਿਹਾ ਕਿ ਟੀ.ਵੀ. ਸ਼ੋਅ ਵਿਚ ਤਾਂ ਨਵਜੋਤ ਸਿੱਧੂ ਹੱਸਣ ਦੇ ਪੈਸੇ ਲੈਂਦੇ ਸਨ ਪਰ ਉਹ ਮੁਫਤ ਵਿਚ ਉਨ੍ਹਾਂ ਨੂੰ ਹੱਸਣਾ ਸਿਖਾ ਦੇਣਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਈਸਟ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਉਹ ਤੱਕੜੀ ਦੇ ਨਿਸ਼ਾਨ ‘ਤੇ ਵੋਟ ਪਾਉਣਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਕੋਈ ਬਦਲਾਅ ਨਹੀਂ ਕਰਨਾ ਉਹ ਤਾਂ ਸਿਰਫ ਕੁਰਸੀ ਦਾ ਲਾਲਚੀ ਹੈ। ਇਸ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਮਜੀਠਾ ਹਲਕੇ ਤੋਂ ਉਨ੍ਹਾਂ ਦੀ ਪਤਨੀ ਗੁਨੀਵ ਕੌਰ ਮਜੀਠੀਆ ਚੋਣ ਲੜਣਗੇ।
ਹੁਣ ਅੰਮ੍ਰਿਤਸਰ ਈਸਟ ‘ਚ ਹੋਵੇਗਾ ‘ਸਿੱਧੂ VS ਮਜੀਠੀਆ’, ਬਿਕਰਮ ਨੇ ਸਿੱਧੂ ਨੂੰ ਦਿੱਤੀ ਸਲਾਹ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਸਪਾ ਗਠਜੋੜ ਉਮੀਦਵਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ…
