ਅੰਮ੍ਰਿਤਪਾਲ ਸਿੰਘ ‘ਤੇ ਵੀ ਲਗਾਇਆ ਜਾ ਸਕਦਾ ਹੈ NSA ਐਕਟ: IG ਗਿੱਲ

ਚੰਡੀਗੜ੍ਹ:  ਆਈ.ਜੀ. ਹੈੱਡ ਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਉਸ ਉੱਤੇ…

ਚੰਡੀਗੜ੍ਹ:  ਆਈ.ਜੀ. ਹੈੱਡ ਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਉਸ ਉੱਤੇ ਵੀ ਐੱਨਐੱਸਏ ਲਾਇਆ ਜਾ ਸਕਦਾ ਹੈ। 

ਐੱਨਐੱਸਏ ਐਕਟ

ਪੁਲਿਸ ਨੇ ਅੰਮ੍ਰਿਤਪਾਲ ਦੇ ਜਿਨ੍ਹਾਂ ਪੰਜ ਸਾਥੀਆਂ ’ਤੇ ਐਨਐਸਏ ਲਗਾਇਆ ਗਿਆ ਉਨ੍ਹਾਂ ਵਿਚ ਦਲਜੀਤ ਸਿੰਘ ਕਲਸੀ, ਹਰਜੀਤ ਸਿੰਘ, ਬਸੰਤ ਸਿੰਘ, ਪ੍ਰਧਾਨ ਮੰਤਰੀ ਬਾਜੇਕੇ ਹਨ। ਹੁਣ ਤਕ ਪੁਲਿਸ ਨੇ 112 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਦੇ ਸਾਥੀਆਂ ਤੋਂ ਗੈਰ ਕਾਨੂੰਨੀ ਹਥਿਆਰ ਵੀ ਫੜੇ ਗਏ ਹਨ। ਇਨ੍ਹਾਂ ਵਿਚੋਂ ਕੁਝ ਸਾਥੀਆਂ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਭੇਜਿਆ ਗਿਆ ਹੈ।

ਜਾਣੋ ਕੀ ਹੈ ਐੱਨਐੱਸਏ

ਰਾਸ਼ਟਰੀ ਸੁਰੱਖਿਆ ਐਕਟ ਭਾਰਤੀ ਸੰਸਦ ਵੱਲੋਂ 23 ਸਤੰਬਰ 1980 ਨੂੰ ਜਾਰੀ ਕੀਤਾ ਗਿਆ ਸੀ। ਇਸ ਕਾਨੂੰਨ ਮੁਤਾਬਕ ਕੇਂਦਰ ਸਰਕਾਰ ਜਾਂ ਸੂਬਾ ਸਰਕਾਰ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਦੇਸ਼ ਵਿਰੋਧੀ ਗਤੀਵਿਧੀ ਲਈ ਹਿਰਾਸਤ ਵਿਚ ਲੈ ਸਕਦੀ ਹੈ। ਇਸ ਦੇ ਨਾਲ ਹੀ ਡੀਸੀ ਦੇ ਆਰਡਰ ’ਤੇ ਜਨਤਕ ਵਿਵਸਥਾ ਵਿਚ ਵਿਘਨ ਪਾਉਣ ਤੋਂ ਰੋਕਣ ਲਈ ਕਿਸੇ ਵੀ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਜਾ ਸਕਦਾ ਹੈ। ਨਜ਼ਰਬੰਦ ਰੱਖਣ ਦੀ ਮਿਆਦ 12 ਮਹੀਨੇ ਹਨ। ਇਸ ਸਮੇਂ ਦੌਰਾਨ ਨਾ ਕੋਈ ਕਾਨੂੰਨੀ ਮਦਦ ਮਿਲੇਗੀ ਤੇ ਨਾ ਹੀ ਜ਼ਮਾਨਤ ਲਈ ਅਦਾਲਤ ਵਿਚ ਪੇਸ਼ ਕਰਨ ਦੀ ਲੋੜ ਹੁੰਦੀ ਹੈ। 

Leave a Reply

Your email address will not be published. Required fields are marked *