ਦੇਸ਼ ‘ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦਾ ਅੰਕੜਾ 23 ਹਜ਼ਾਰ ਤੋਂ ਪਾਰ, 11 ਮੌਤਾਂ

ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ ਦਿਨੋਂ-ਦਿਨ ਵੱਧਦੇ ਜਾ ਰਹੇ ਹਨ।  ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਨੇ ਅੰਕੜੇ ਜਾਰੀ ਕੀਤੇ ਹਨ…

ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ ਦਿਨੋਂ-ਦਿਨ ਵੱਧਦੇ ਜਾ ਰਹੇ ਹਨ।  ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਨੇ ਅੰਕੜੇ ਜਾਰੀ ਕੀਤੇ ਹਨ ਜਿੰਨ੍ਹਾਂ ਮੁਤਾਬਿਕ ਭਾਰਤ ਵਿੱਚ ਕੋਵਿਡ-19 ਦੇ 4,431 ਨਵੇਂ ਮਾਮਲੇ ਦਰਜ ਹੋਏ ਹਨ। ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 47, 33, 719 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ 23 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਕੋਰੋਨਾ ਨਾਲ 11 ਮੌਤਾਂ ਹੋਈਆ ਹਨ।

ਰਿਕਰਵਰੀ ਰੇਟ ਵਧੀ 

ਦੇਸ਼ ‘ਚ 98.76 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 79, 712 ਦਰਜ ਹੋਈ, ਜਦ ਕਿ ਕੋਰੋਨਾ ਦੀ ਰੋਜ਼ਾਨਾ ਲਾਗ ਦਰ 3.38 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 2.79 ਫੀਸਦੀ ਉੱਤੇ ਹੀ ਬਣੀ ਹੈ।

ਟੀਕਾਕਰਨ ਦੀ ਮੁਹਿੰਮ

ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,16, 373 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ ‘ਚ, ਕੋਵਿਡ-19 ਜਾਂਚ ਲਈ 1,31, 086 ਨਮੂਨੇ ਲਏ ਹਨ।

ਪੰਜਾਬ ਵਿੱਚ ਕੋਰੋਨਾ ਦੇ ਕੇਸ 

ਪਿਛਲੇ 24 ਘੰਟਿਆਂ ਵਿੱਚ, ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 100 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੋਹਾਲੀ-47, ਹੁਸ਼ਿਆਰਪੁਰ-10, ਲੁਧਿਆਣਾ-10, ਅੰਮ੍ਰਿਤਸਰ-6, ਪਠਾਨਕੋਟ-6, ਕਪੂਰਥਲਾ-5, ਪਟਿਆਲਾ-4, ਜਲੰਧਰ-3, ਸੰਗਰੂਰ-3, ਫਿਰੋਜ਼ਪੁਰ-2, ਬਠਿੰਡਾ-1, ਗੁਰਦਾਸਪੁਰ-1, ਮਾਨਸਾ-1 ਅਤੇ ਮੋਗਾ ਤੋਂ 1 ਮਾਮਲੇ ਦਰਜ ਹੋਏ ਹਨ।

Leave a Reply

Your email address will not be published. Required fields are marked *