ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਦੇ ਬੱਸ ਅੱਡੇ ਦੇ ਬਾਹਰ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ। ਇੱਥੇ ਇਕ ਬੱਸ ਨੇ ਬਜ਼ੁਰਗ ਔਰਤ ਨੂੰ ਆਪਣੀ ਲਪੇਟ ‘ਚ ਲੈ ਲਿਆ।
ਜਾਣਕਾਰੀ ਅਨੁਸਾਰ ਬਜੁਰਗ ਮਹਿਲਾ ਜਦੋ ਸੜ੍ਹਕ ਪਾਰ ਕਰ ਰਹੀ ਸੀ ਤਾਂ ਉਸੇ ਸਮੇਂ ਬੱਸ ਨੇ ਮਹਿਲਾ ਨੂੰ ਆਪਣੀ ਚਪੇਟ ਚ ਲੈ ਲਿਆ ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਬੱਸ ਪਟਿਆਲਾ ਤੋਂ ਜਲੰਧਰ ਜਾ ਰਹੀ ਸੀ ਤੇ ਅਚਾਨਕ ਹੀ ਇਹ ਹਾਦਸਾ ਹੋ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਚ ਲੈ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


