ਪੰਜਾਬ ‘ਚ ਕੋਰੋਨਾ ਦੇ ਨਾਲ ਓਮੀਕਰੋਨ ਨੇ ਵਧਾਈ ਚਿੰਤਾ, ਦੋ ਜ਼ਿਲਿਆਂ ਤੋਂ 5 ਮਾਮਲੇ ਆਏ ਸਾਹਮਣੇ

ਚੰਡੀਗੜ੍ਹ- ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਪੰਜਾਬ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਬੀਤੇ ਦਿਨ…

ਚੰਡੀਗੜ੍ਹ- ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਪੰਜਾਬ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਬੀਤੇ ਦਿਨ ਪੰਜਾਬ ਵਿਚ ਕੋਰੋਨਾ ਵਾਇਰਸ ਦੇ 1811 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਸੂਬੇ ਵਿਚ 5 ਨਵੇਂ ਓਮੀਕਰੋਨ ਮਾਮਲਿਆਂ ਦੀ ਵੀ ਪੁਸ਼ਟੀ ਹੋਈ ਹੈ।

Also Read: ਦਿੱਲੀ ਦੀ ਚਾਂਦਨੀ ਚੌਕ ਮਾਰਕੀਟ ‘ਚ ਲੱਗੀ ਭਿਆਨਕ ਅੱਗ, 50 ਤੋਂ ਵਧੇਰੇ ਦੁਕਾਨਾਂ ਸੜ ਕੇ ਸੁਆਹ 

ਮਿਲੀ ਜਾਣਕਾਰੀ ਮੁਤਾਬਕ ਓਮੀਕਰੋਨ ਦੇ ਪਟਿਆਲਾ ਵਿਚ 3 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਉਥੇ ਹੀ ਪਟਿਆਲਾ ਵਿਚ ਵੀ ਓਮੀਕਰੋਨ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜੇਕਰ ਕੋਰੋਨਾ ਵਾਇਰਸ ਦੀ ਗੱਲ ਕਰੀਏ ਤਾਂ ਪੰਜਾਬ ਵਿਚ ਪਟਿਆਲਾ ਇਸ ਤੋਂ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ। ਪਟਿਆਲਾ ਵਿਚ ਬੀਤੇ ਦਿਨ 598 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਪੂਰੇ ਸੂਬੇ ਵਿਚ ਕੋਰੋਨਾ ਵਾਇਰਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। 

Also Read: ਕੋਰੋਨਾ ਮਾਮਲਿਆਂ ‘ਚ ਜ਼ਬਰਦਸਤ ਉਛਾਲ: 24 ਘੰਟਿਆਂ 90 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ

ਦੱਸਣਯੋਗ ਹੈ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਦੇ 90,928 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 325 ਲੋਕਾਂ ਦੀ ਮੌਤ ਵੀ ਹੋਈ ਹੈ। ਇਸ ਦੇ ਨਾਲ ਓਮੀਕਰੋਨ ਦੇ ਮਾਮਲੇ ਵੀ ਦੇਸ਼ ਵਿਚ 2600 ਹੋ ਗਏ ਹਨ। 

Leave a Reply

Your email address will not be published. Required fields are marked *