ਪੰਜਾਬ ਫੇਰੀ ਦੌਰਾਨ ਮਖੂ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ

ਮੋਗਾ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਸੋਮਵਾਰ ਯਾਨੀ ਅੱਜ ਦੋ ਦਿਨਾ ਦੌਰੇ ‘ਤੇ ਪੰਜਾਬ…

ਮੋਗਾ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਸੋਮਵਾਰ ਯਾਨੀ ਅੱਜ ਦੋ ਦਿਨਾ ਦੌਰੇ ‘ਤੇ ਪੰਜਾਬ ਪਹੁੰਚ ਗਏ ਹਨ। ਅੰਮ੍ਰਿਤਸਰ ਤੋਂ ਰਵਾਨਾ ਹੋਣ ਤੋਂ ਬਾਅਦ ਸੀਐਮ ਕੇਜਰੀਵਾਲ ਹੁਣ ਮਖੂ ਪਹੁੰਚ ਗਏ ਹਨ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਮੋਗਾ (Moga) ਪਹੁੰਚ ਕੇ ਪੰਜਾਬ ਦੀ ਤੀਜੀ ਗਾਰੰਟੀ ਦੇਣਗੇ। ਕਿਹਾ ਜਾ ਰਿਹਾ ਹੈ ਕਿ ਇਹ ਤੀਜੀ ਗਰੰਟੀ ਮਹਿਲਾਵਾਂ ਲਈ ਹੋਵੇਗੀ। ਦੱਸ ਦਈਏ ਕਿ ਕੇਜਰੀਵਾਲ ਨੇ ਪਹਿਲਾਂ ਬਿਜਲੀ ਅਤੇ ਮੈਡੀਕਲ ਸੁਵਿਧਾਵਾਂ ਦੀ ਗਾਰੰਟੀ ਦਿੱਤੀ ਹੈ। ਮੋਗਾ ਤੋਂ ਬਾਅਦ ਉਹ ਲੁਧਿਆਣਾ ਜਾਣਗੇ, ਜਿੱਥੇ ਉਹ ਆਟੋ ਅਤੇ ਟੈਕਸੀ ਚਾਲਕਾਂ ਨਾਲ ਮੀਟਿੰਗ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।

Leave a Reply

Your email address will not be published. Required fields are marked *