ਸ਼ਹੀਦ-ਏ-ਆਜ਼ਮ ਦੀ ਬਰਸੀ ਮੌਕੇ PM ਮੋਦੀ ਤੇ CM ਭਗਵੰਤ ਮਾਨ ਨੇ ਕੀਤਾ ਸ਼ਹੀਦਾਂ ਨੂੰ ਯਾਦ

ਚੰਡੀਗੜ੍ਹ- ਪੰਜਾਬ ਸਣੇ ਦੇਸ਼ ਦੁਨੀਆ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਅੱਜ 23 ਮਾਰਚ ਨੂੰ ਪੰਜਾਬ ਸਰਕਾਰ…

ਚੰਡੀਗੜ੍ਹ- ਪੰਜਾਬ ਸਣੇ ਦੇਸ਼ ਦੁਨੀਆ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਅੱਜ 23 ਮਾਰਚ ਨੂੰ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ ਟਵੀਟ ਕੀਤੇ ਹਨ। 

Also Read: ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਤੁਹਾਡੀ ਜੇਬ ‘ਤੇ ਕਿੰਨਾ ਪਵੇਗਾ ਅਸਰ

 

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵੀਟ ਵਿਚ ਕਿਹਾ ਕਿ ਸ਼ਹੀਦੀ ਦਿਵਸ ‘ਤੇ ਭਾਰਤ ਮਾਤਾ ਦੇ ਅਮਰ ਪੁੱਤਰ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ। ਮਾਤ ਭੂਮੀ ਲਈ ਮਰ ਮਿਟਣ ਦਾ ਉਨ੍ਹਾਂ ਦਾ ਜਜ਼ਬਾ ਦੇਸ਼ ਵਾਸੀਆਂ ਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਰਹੇਗਾ। ਜੈ ਹਿੰਦ!

Also Read: 2024 ਤੱਕ ਦੇਸ਼ ‘ਚ ਹੋਣਗੀਆਂ ਅਮਰੀਕਾ ਜਿਹੀਆਂ ਸੜਕਾਂ, ਨਿਤਿਨ ਗਡਕਰੀ ਨੇ ਕੀਤਾ ਦਾਅਵਾ

ਭਗਵੰਤ ਮਾਨੇ ਨੇ ਆਪਣੇ ਟਵੀਟ ਵਿਚ ਕਿਹਾ, ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਾ ਹਾਂ। ਆਓ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਨਿਸ਼ਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਖ਼ੁਸ਼ਹਾਲ ਅਤੇ ਸੁਨਹਿਰਾ ਪੰਜਾਬ ਬਣਾਈਏ।’

Leave a Reply

Your email address will not be published. Required fields are marked *