NDA 2.0 ਦਾ ਪਹਿਲਾ ਸਾਲ ਪੂਰਾ ਹੋਣ ‘ਤੇ ਪੀਐਮ ਮੋਦੀ ਨੇ ਲਿਖਿਆ ਦੇਸ਼ ਵਾਸੀਆਂ ਦੇ ਨਾਮ ਪੱਤਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੱਜ 30 ਮਈ ਦਿਨ ਸ਼ਨਿਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਐਨਡੀਏ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਸਾਲ ਪੂਰਾ ਹੋਣ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੱਜ 30 ਮਈ ਦਿਨ ਸ਼ਨਿਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਐਨਡੀਏ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਸਾਲ ਪੂਰਾ ਹੋਣ ਉੱਤੇ ਦੇਸ਼ਵਾਸੀਆਂ ਦੇ ਨਾਮ ਖੁੱਲ੍ਹਾ ਪੱਤਰ ਲਿਖਿਆ ਹੈ। ਪੀਐਮ ਮੋਦੀ ਨੇ ਇਸ ਪੱਤਰ ਵਿਚ ਕੋਰੋਨਾ ਮਹਾਂਮਾਰੀ ਵਿਰੁੱਧ ਲੜਾਈ ਵਿਚ ਸਬਰ ਅਤੇ ਜੋਸ਼ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਆਪਣੀ ਇਕ ਸਾਲ ਦੀਆਂ ਉੱਪਲਬਧੀਆਂ ਨੂੰ ਵੀ ਗਿਣਵਾਇਆ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਪੱਤਰ ਰਾਹੀਂ ਦੇਸ਼ ਦੇ ਲੋਕਾਂ ਨੂੰ ਕਿਹਾ ਹੈ ਕਿ ਕੋਰੋਨਾ ਵਿਰੁੱਧ ਲੜਾਈ ਵਿਚ ਆਉਣ ਵਾਲੇ ਦਿਨਾਂ ‘ਚ ਸਬਰ ਬਣਾ ਕੇ ਰੱਖਿਆ ਜਾਵੇ ਕਿਉਂਕਿ ਇਹ ਲੜਾਈ ਲੰਬੀ ਹੈ ਅਤੇ ਅਸੀ ਜਿੱਤ ਦੇ ਰਾਹ ਉੱਤੇ ਚੱਲ ਪਏ ਹਾਂ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਸਰਕਾਰ ਦੁਆਰਾ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣ ਕਰਨ ਦੀ ਅਪੀਲ ਵੀ ਕੀਤੀ ਹੈ। ਪੀਐਮ ਮੋਦੀ ਅਨੁਸਾਰ ਜੇਕਰ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾਵੇਗੀ ਤਾਂ ਜਿੰਦਗੀ ਵਿਚ ਹੋ ਰਹੀ ਅਸੁਵਿਧਾ ਜੀਵਨ ਉੱਤੇ ਆਫਤ ਦਾ ਰੂਪ ਲੈ ਸਕਦੀ ਹੈ। ਇਸ ਦੇ ਨਾਲ ਹੀ ਪੱਤਰ ਵਿਚ ਪੀਐਮ ਮੋਦੀ ਨੇ ਕੋਰੋਨਾ ਕਾਰਨ ਪੂਰੇ ਦੇਸ਼ ਵਿਚ ਲਾਗੂ ਕੀਤੇ ਗਏ ਲਾਕਡਾਊਨ ਦੌਰਾਨ ਪ੍ਰਵਾਸੀ ਮਜ਼ਦੂਰਾਂ, ਕਾਰੀਗਰਾ, ਛੋਟੇ ਉਦਯੋਗਾਂ, ਦੁਕਾਨਦਾਰਾਂ, ਰੇਹੜੀ ਪਟੜੀ ਉੱਤੇ ਠੇਲਾ ਲਗਾਉਣ ਵਾਲਿਆਂ ਨੂੰ ਆ ਰਹੀਆਂ ਪਰੇਸ਼ਾਨੀਆਂ ਦਾ ਜ਼ਿਕਰ ਕੀਤਾ ਹੈ ਅਤੇ ਕਿਹਾ ਹੈ ਕਿ ਇਨ੍ਹਾਂ ਨੂੰ ਦੂਰ ਕਰਨ ਵਾਸਤੇ ਸਾਰੇ ਮਿਲ ਕੇ ਕੋਸ਼ਿਸ਼ਾਂ ਕਰ ਰਹੇ ਹਨ। ਪੀਐਮ ਮੋਦੀ ਨੇ ਕਿਹਾ ਕਿ ਭਾਰਤ ਅੱਜ ਹੋਰ ਦੇਸ਼ਾਂ ਦੀ ਤੁਲਨਾਂ ‘ਚ ਜ਼ਿਆਦਾ ਸੰਭਲੀ ਹੋਈ ਸਥਿਤੀ ਵਿਚ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਸਰਕਾਰ ਦੀ ਇਕ ਸਾਲ ਦੀਆਂ ਉੱਪਲਬਧੀਆਂ ਗਿਣਵਾਉਂਦੇ ਹੋਏ ਕਿਹਾ ਹੈ ਕਿ ”ਇਕ ਸਾਲ ਵਿਚ ਪੀਐਮ ਕਿਸਾਨ ਨਿਧੀ ਤਹਿਤ ਸਾਢੇ ਨੌ ਕਰੋੜ ਕਿਸਾਨਾਂ ਨੂੰ 72 ਹਜ਼ਾਰ ਕਰੋੜ ਰੁਪਏ ਦੀ ਸਹਾਇਤਾ, ਕਿਸਾਨ, ਖੇਤ, ਮਜ਼ਦੂਰਾਂ ਛੋਟੇ ਦੁਕਾਨਦਾਰਾਂ ਅਤੇ ਅਸੰਗਠਿਤ ਖੇਤਰਾਂ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਤਿੰਨ ਹਜ਼ਾਰ ਕਰੋੜ ਰੁਪਏ ਦੀ ਪੈਂਸ਼ਨ ਯਕੀਨੀ ਬਣਾਉਣ ਦਾ ਕੰਮ ਕੀਤਾ ਗਿਆ ਹੈ। ਜਦਕਿ 50 ਕਰੋੜ ਪਸ਼ੂਆਂ ਦੇ ਟੀਕਾਕਰਨ ਅਤੇ 15 ਕਰੋੜ ਗ੍ਰਾਮੀਣਾਂ ਦੇ ਘਰਾਂ ਵਿਚ ਟੁੱਟੀ ਰਾਹੀਂ ਸ਼ੁੱਧ ਪੀਣ ਦਾ ਪਾਣੀ ਪਹੁੰਚਾਉਣ ਦਾ ਕੰਮ ਜਾਰੀ ਹੈ”। ਪ੍ਰਧਾਨ ਮੰਤਰੀ ਮੋਦੀ ਨੇ ਪਿਛਲੇ ਇਕ ਸਾਲ ਵਿਚ ਸਰਕਾਰ ਦੀ ਉੱਪਲਬਧੀਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਧਾਰਾ 370, ਰਾਮ ਮੰਦਿਰ, ਤਿੰਨ ਤਲਾਕ ਅਤੇ ਨਾਗਰਿਕਤਾ ਸੋਧ ਕਾਨੂੰਨ ਲੰਬੇ ਸਮੇਂ ਤੱਕ ਯਾਦ ਰੱਖੇ ਜਾਣਗੇ।

Leave a Reply

Your email address will not be published. Required fields are marked *