ਨਵੀਂ ਦਿੱਲੀ : ਮਹਿੰਗਾਈ ਨੂੰ ਠੱਲ ਪਾਉਣ ਵਾਲੀ ਖਬਰ ਅਗਸਤ ਦੇ ਪਹਿਲੇ ਦਿਨ ਹੀ ਸਾਹਮਣੇ ਆਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ 1 ਅਗਸਤ ਨੂੰ ਵਪਾਰਕ ਐੱਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਤੇਲ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ‘ਚ 99.75 ਰੁਪਏ ਦੀ ਕਟੌਤੀ ਕੀਤੀ ਹੈ।
ਦਿੱਲੀ ਵਿਚ ਹੁਣ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1,680 ਰੁਪਏ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 4 ਜੁਲਾਈ 2023 ਨੂੰ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 7 ਰੁਪਏ ਦਾ ਵਾਧਾ ਕੀਤਾ ਗਿਆ ਸੀ। ਕੋਲਕਾਤਾ ‘ਚ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1802.50 ਰੁਪਏ, ਮੁੰਬਈ ‘ਚ 1640.50 ਰੁਪਏ, ਚੇਨਈ ‘ਚ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1852.50 ਰੁਪਏ ਹੈ।
