ਲੁਧਿਆਣਾ- ਅੱਜ ਪੂਰੇ ਦੇਸ਼ ਵਿਚ ਪੂਰੇ ਉਤਸ਼ਾਹ ਨਾਲ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਚ ਤਿਰੰਗਾ ਝੰਡਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਵਧਾਈਆਂ ਵੀ ਦਿੱਤੀਆਂ।
Also Read: Independence Day 2022: PM ਮੋਦੀ ਨੇ ਲਾਲ ਕਿਲ੍ਹੇ ਤੋਂ ਰੱਖਿਆ ਅਗਲੇ 25 ਸਾਲਾਂ ਦਾ ਬਲੂ ਪ੍ਰਿੰਟ, ਲਏ ਇਹ 5 ਸੰਕਲਪ
ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਨੇ ਟਵੀਟ ਕਰਦਿਆਂ ਲਿਖਿਆ, ‘ਮੇਰਾ ਭਾਰਤ ਮਹਾਨ’। ਉਨ੍ਹਾਂ ਲਿਖਿਆ ਕਿ ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਪੂਰੇ ਹੋ ਚੁੱਕੇ ਹਨ। ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਉਹ ਪ੍ਰਣਾਮ ਕਰਦੇ ਹਨ। ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਉਹ ਨਾਲ ਹੀ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਮੁੱਚੇ ਭਾਰਤ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਬਹੁਤ-ਬਹੁਤ ਵਧਾਈਆਂ ਦਿੰਦੇ ਹਨ। ‘ਜੈ ਹਿੰਦ’




