ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਕੀਤੀ ਹੈ ਇਸ ਮੌਕੇ ਦਿੱਲੀ ਦੀ ਸੀਐੱਮ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਦੇੜ ਲਈ ਰਵਾਨਾ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਅੱਜ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਦੇ ਮੌਕੇ ਅਸੀਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ ਕੀਤੀ…ਯਾਤਰੀਆਂ ਦੇ ਪਹਿਲੇ ਜੱਥੇ ਨੂੰ ਮੈਂ ਤੇ ਸਾਡੇ ਕੌਮੀ ਕਨਵੀਨਰ
ਅਰਵਿੰਦਰ ਕੇਜਰੀਵਾਲ ਜੀ ਨੇ ਧੂਰੀ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਰਵਾਨਾ ਕੀਤਾ…ਤੇ ਬਾਕੀ ਧਾਰਮਿਕ ਅਸਥਾਨਾਂ ਲਈ ਵੀ ਟ੍ਰੇਨਾਂ ਤੇ ਬੱਸਾਂ ਚਲਾਈਆਂ ਜਾਣਗੀਆਂ…ਰੱਬ ਨੇ ਜੋ ਸੇਵਾ ਲੇਖੇ ਲਾਈ ਹੈ, ਉਹ ਨਿਭਾਉਣ ਦੀ ਕੋਸ਼ਿਸ਼ ਕਰ ਰਹੇ ਹਾਂ…
ਅੱਜ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਦੇ ਮੌਕੇ ਅਸੀਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ ਕੀਤੀ…
ਯਾਤਰੀਆਂ ਦੇ ਪਹਿਲੇ ਜੱਥੇ ਨੂੰ ਮੈਂ ਤੇ ਸਾਡੇ ਕੌਮੀ ਕਨਵੀਨਰ @ArvindKejriwal ਜੀ ਨੇ ਧੂਰੀ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਰਵਾਨਾ ਕੀਤਾ…ਤੇ ਬਾਕੀ ਧਾਰਮਿਕ… pic.twitter.com/m56Ek8KK7i
— Bhagwant Mann (@BhagwantMann) November 27, 2023
ਇਸ ਮੌਕੇ ਸੀਐੱਮ ਮਾਨ ਦਾ ਕਹਿਣਾ ਹੈ ਕਿ ਵੱਖ-ਵੱਖ ਤੀਰਥਾਂ ਲਈ ਬੱਸਾਂ ਚਲਾਈਆ ਗਈਆ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਤੀਰਥ ਯਾਤਰਾ ਕਰਨਾ ਬਹੁਤ ਅਸਾਨ ਹੋ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਵਿੱਚ ਨਫਰਤ ਦੇ ਬੀਜ ਨਹੀ ਬੀਜਣ ਦੇਣੇ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਸਾਰੇ ਧਰਮਾਂ ਦੇ ਲੋਕ ਬੜੀ ਸ਼ਾਂਤੀ ਨਾਲ ਰਹਿੰਦੇ ਹਨ।

