ਅੰਮ੍ਰਿਤਸਰ : ਅੱਜ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਹੈ। ਇਸ ਮੌਕੇ ਸੰਗਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ। ਸ਼ਰਧਾ-ਉਤਸ਼ਾਹ ਨਾਲ ਗੁਰੂ ਘਰ ਮੱਥਾ ਟੇਕ ਕੇ ਰਸਭਿੰਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਸ਼੍ਰੋਮਣੀ ਕਮੇਟੀ ਵਲੋਂ ਇਸ ਪਾਵਨ ਪਵਿਤਰ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੱਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਗੁਰੂ ਘਰ ਆਈਆਂ ਸਿੱਖ ਸੰਗਤਾਂ ਨੇ ਕਿਹਾ ਕਿ ਅੱਜ ਸਤਿਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾਂ, ਮਨ ਵਿਚ ਕਾਫੀ ਖੁਸ਼ੀ ਅਤੇ ਉਤਸ਼ਾਹ ਹੈ। ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰ ਰਹੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਵਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਤੰਗੀ ਨਾ ਆਵੇ। ਸੰਗਤਾਂ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਗੁਰੂ ਘਰ ਪਹੁੰਚ ਕੇ ਖੁਸ਼ੀਆਂ ਪ੍ਰਾਪਤ ਕਰ ਰਹੀਆ ਹਨ। ਅਸੀਂ ਦੇਸ਼ਾ ਵਿਦੇਸ਼ਾਂ ਵਿਚ ਵਸਦੀਆਂ ਸੰਗਤਾਂ ਨੂੰ ਇਸ ਪਾਵਨ ਪਵਿਤਰ ਦਿਹਾੜੇ ਦੀ ਵਧਾਈ ਦਿੰਦੇ ਹਾਂ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸੰਗਤ ਹੋਈ ਨਤਮਸਤਕ
ਅੰਮ੍ਰਿਤਸਰ : ਅੱਜ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਹੈ। ਇਸ ਮੌਕੇ ਸੰਗਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ…
