ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਮੌਸਮ ਵਿਭਾਗ ਨੇ ਮੌਸਮ ਨੂੰ ਲੈਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦੇ ਹੋਏ ਕਿਹਾ ਹੈ ਕਿ ਆਉਣ ਵਾਲਾ ਸਤੰਬਰ ਦੇ ਮਹੀਨੇ ਦੇ ਪਹਿਲੇ ਹਫਤੇ ‘ਚ ਜੋਰਦਾਰ ਮੀਂਹ ਪੈ ਸਕਦਾ ਹੈ।
ਨਾਲ ਹੀ ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਮਾਨਸੂਨ 15 ਸਤੰਬਰ ਮਹਿਨੇ ਤੱਕ ਰਹਿੰਦਾ ਹੈ ਜਿਸ ਕਾਰਨ ਇਕ ਵਾਰ ਫਿਰ ਤੋਂ ਮਾਨਸੂਨ ਐਕਟਿਵ ਹੋ ਸਕਦਾ ਹੈ। ਉੱਥੇ ਹੀ ਮੌਸਮ ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਕਿਸਾਨ ਸਬਜ਼ੀਆਂ ਚ ਜਿਆਦਾ ਪਾਣੀ ਖੜ੍ਹਾ ਨਾ ਹੋਣ ਦੇਣ। ਜੇਕਰ ਅਜਿਹਾ ਹੁੰਦਾ ਹੈ ਤਾਂ ਸਬਜ਼ੀਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ।

