ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਇਕ ਵਾਰ ਫਿਰ ਤੋਂ ਮੌਸਮ ਵਿਭਾਗ ਵੱਲੋਂ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਮੌਸਮ ਵਿਭਾਗ ਨੇ ਇਕ ਦਿਨ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾ ਵੀ ਮੌਸਮ ਵਿਭਾਗ ਨੇ ਤਿੰਨ ਦਿਨਾਂ ਦਾ ਮੌਸਮ ਅਲਰਟ ਜਾਰੀ ਕੀਤਾ ਸੀ
ਜਿਸ ਤੋਂ ਬਾਅਦ ਬੀਤੇ ਦਿਨ ਕਈ ਇਲਾਕਿਆਂ ਚ ਭਾਰੀ ਮੀਂਹ ਪਿਆ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਤਾਂ ਰਾਹਤ ਮਿਲੀ ਪਰ ਇਸ ਮੀਂਹ ਦੇ ਕਾਰਨ ਥਾਂ ਥਾਂ ਤੇ ਪਾਣੀ ਖੜ੍ਹਾ ਹੋ ਗਿਆ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

