ਚੰਡੀਗੜ੍ਹ– ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਝਟਕਾ ਲੱਗਾ ਹੈ। ਰਾਜਪਾਲ ਬੀਐੱਲ ਪੁਰੋਹਿਤ ਨੇ ‘ਇਕ ਵਿਧਾਇਕ-ਇਕ ਪੈਨਸ਼ਨ’ ਆਰਡੀਨੈਂਸ ਵਾਪਸ ਕਰ ਦਿੱਤਾ ਹੈ। ਮਾਨ ਸਰਕਾਰ ਨੂੰ ਇਹ ਬਿੱਲ ਪੰਜਾਬ ਵਿਧਾਨ ਸਭਾ ਵਿੱਚ ਪਾਸ ਕਰਵਾ ਕੇ ਭੇਜਣ ਲਈ ਕਿਹਾ ਗਿਆ ਹੈ। ਰਾਜਪਾਲ ਦੇ ਦਫ਼ਤਰ ਤੋਂ ਭੇਜੇ ਗਏ ਨੋਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਜੂਨ ਵਿੱਚ ਹੋਣਾ ਹੈ। ਇਸ ਲਈ ਸਰਕਾਰ ਨੂੰ ਆਰਡੀਨੈਂਸ ਲਿਆਉਣ ਦੀ ਲੋੜ ਨਹੀਂ ਹੈ।
Also Read: CM ਮਾਨ ਦੀ ਮੰਤਰੀਆਂ ਨੂੰ ਚੇਤਾਵਨੀ, ਰਿਸ਼ਤੇਦਾਰਾਂ ਨੂੰ ਰੱਖੋ ਕੰਮ ਤੋਂ ਦੂਰ
ਮਈ ਵਿੱਚ 19.53 ਕਰੋੜ ਦੀ ਸਾਲਾਨਾ ਬੱਚਤ ਨੂੰ ਦਿੱਤੀ ਗਈ ਸੀ ਪ੍ਰਵਾਨਗੀ
ਪੰਜਾਬ ‘ਚ ਨਵੀਂ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ‘ਇਕ ਵਿਧਾਇਕ-ਇਕ ਪੈਨਸ਼ਨ’ ਦਾ ਫੈਸਲਾ ਲਿਆ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਹੁਣ ਇੱਕ ਵਿਧਾਇਕ ਨੂੰ ਸਿਰਫ਼ ਇੱਕ ਕਾਰਜਕਾਲ ਦੀ ਹੀ ਪੈਨਸ਼ਨ ਮਿਲੇਗੀ। ਚਾਹੇ ਉਹ ਕਿੰਨੀ ਵਾਰ ਵਿਧਾਇਕ ਬਣਿਆ ਹੋਵੇ। ਹੁਣ ਤੱਕ ਵਿਧਾਇਕ ਹਰ ਵਾਰ ਜੋੜ ਕੇ ਪੈਨਸ਼ਨ ਲੈਂਦੇ ਸਨ। ਇਸ ਨਾਲ ਸਾਲਾਨਾ 19.53 ਕਰੋੜ ਰੁਪਏ ਦੀ ਬਚਤ ਦਾ ਦਾਅਵਾ ਕੀਤਾ ਗਿਆ।
ਮੰਤਰੀ ਮੰਡਲ ਵਿੱਚ ਐਕਟ ਵਿੱਚ ਕੀਤੀ ਗਈ ਸੋਧ
ਸੀਐਮ ਭਗਵੰਤ ਮਾਨ ਦੇ ਐਲਾਨ ਦੇ ਬਾਵਜੂਦ ਇਸ ਫੈਸਲੇ ਨੂੰ ਲਾਗੂ ਨਹੀਂ ਕੀਤਾ ਗਿਆ। ਇਸ ਦੇ ਮੱਦੇਨਜ਼ਰ ਮਾਨ ਸਰਕਾਰ ਨੇ ਇਹ ਪ੍ਰਸਤਾਵ ਕੈਬਨਿਟ ਵਿੱਚ ਲਿਆਂਦਾ ਸੀ। ਜਿਸ ਵਿੱਚ ਪੰਜਾਬ ਸਟੇਟ ਲੈਜਿਸਲੇਟਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਸੁਵਿਧਾ) ਐਕਟ 1977 ਵਿੱਚ ਸੋਧ ਕੀਤੀ ਗਈ। ਇਹ ਆਰਡੀਨੈਂਸ ਪਾਸ ਕਰਕੇ ਰਾਜਪਾਲ ਨੂੰ ਭੇਜਿਆ ਗਿਆ ਸੀ।
Also Read: ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਬਣੀ ‘ਕਾਲ’, 13 ਹਲਾਕ ਤੇ ਕਈ ਹੋਰ ਗੰਭੀਰ ਬੀਮਾਰ
ਪੰਜਾਬ ਵਿੱਚ ਸਭ ਤੋਂ ਵੱਧ ਪੈਨਸ਼ਨ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਹੈ। ਉਨ੍ਹਾਂ ਨੂੰ ਕਰੀਬ 6 ਲੱਖ ਰੁਪਏ ਦੀ ਪੈਨਸ਼ਨ ਮਿਲਣੀ ਸੀ। ਹਾਲਾਂਕਿ ਉਨ੍ਹਾਂ ਨੇ ਪੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਜੋ 6 ਵਾਰ ਵਿਧਾਇਕ ਰਹਿ ਚੁੱਕੇ ਹਨ, ਲਾਲ ਸਿੰਘ, ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਨੂੰ 3.25 ਲੱਖ ਰੁਪਏ, ਬਲਵਿੰਦਰ ਸਿੰਘ ਭੂੰਦੜ ਅਤੇ ਪੰਜ ਵਾਰ ਵਿਧਾਇਕ ਰਹੇ ਸੁਖਦੇਵ ਢੀਂਡਸਾ ਨੂੰ 2.25 ਲੱਖ ਰੁਪਏ ਪੈਨਸ਼ਨ ਮਿਲਦੀ ਹੈ।
ਇਨ੍ਹਾਂ ਨੂੰ ਰਾਜ ਸਭਾ ਮੈਂਬਰ ਵਜੋਂ ਵੱਖਰੀ ਤਨਖਾਹ, ਪੈਨਸ਼ਨ ਭੱਤਾ ਵੀ ਮਿਲਦਾ ਹੈ। ਇਸ ਵਾਰ ਕੈਪਟਨ ਅਮਰਿੰਦਰ ਸਿੰਘ ਵੀ ਚੋਣ ਹਾਰ ਗਏ ਹਨ, ਇਸ ਲਈ ਉਨ੍ਹਾਂ ਨੂੰ ਵੀ ਲੱਖਾਂ ਰੁਪਏ ਦੀ ਪੈਨਸ਼ਨ ਮਿਲਣੀ ਸੀ।



