ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਤਿਹਵੀਰ ਦੀ ਮੌਤ ਤੋਂ ਬਾਅਦ ਅਜੇ ਤਕ ਲੋਕ ਬਾਹਰ ਨਹੀਂ ਆਏ ਸੀ ਕਿ ਇਕ ਹੋਰ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਠਾਨਕੋਟ ਚ ਇਕ ਹੋਰ ਬੱਚਾ ਬੋਰਵੈੱਲ ਚ ਡਿੱਗ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਲੋਕਾਂ ਨੇ ਕਾਫੀ ਮਸ਼ੱਕਤ ਤੋਂ ਬਾਅਦ ਬੱਚੇ ਨੂੰ ਬਾਹਰ ਕੱਢ ਲਿਆ। ਦੱਸਿਆ ਜਾ ਰਿਹਾ ਹੈ ਕਿ ਬੱਚੇ ਨੂੰ ਗੰਭੀਰ ਸਟਾਂ ਲੱਗੀਆਂ ਹਨ। ਫਿਲਹਾਲ ਬੱਚੇ ਨੂੰ ਹਸਪਤਾਲ ਚ ਦਾਖਿਲ ਕਰਵਾਇਆ ਗਿਆ ਹੈ।
ਜਿਕਰ-ਏ-ਖਾਸ ਹੈ ਕਿ ਫਤਿਹਵੀਰ ਦੀ ਮੌਤ ਤੋਂ ਬਾਅਦ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਜਿਲ੍ਹਿਆ ਦੇ ਡੀਸੀ ਨੂੰ ਨਿਰਦੇਸ਼ ਦਿੱਤੀ ਸੀ ਕਿ ਕਿਸੇ ਵੀ ਥਾਂ ਤੇ ੇਜਕਰ ਬੋਰਵੈੱਲ ਖੁਲੇ ਪਾਏ ਜਾਂਦੇ ਹਨ ਤਾਂ ਉਹਨਾਂ ਨੂੰ ਜਲਦ ਤੋਂ ਜਲਦ ਭਰਵਾਇਆ ਜਾਵੇ। ਪਰ ਕੈਪਟਨ ਦੇ ਨਿਰਦੇਸ਼ਾਂ ਤੇ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਹੁੰਦੀ ਹੋਈ ਨਹੀਂ ਦਿਖ ਰਹੀ ਹੈ। ਕਿਉਕਿ ਇਸ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆ ਗਿਆ। ਪਰ ਇਸ ਮਾਮਲੇ ਚ ਬੱਚੇ ਨੂੰ ਕੁਝ ਨਹੀਂ ਹੋਇਆ ਪਰ ਬੱਚੇ ਨੂੰ ਗੰਭੀਰ ਸੱਟਾਂ ਜਰੂਰ ਲੱਗੀਆ।

