ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਲਗਾਤਾਰ ਨੌਜਵਾਨ ਨਸ਼ੇ ਦੇ ਕਾਰਨ ਆਪਣੀ ਜਵਾਨੀ ਸਾੜ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਹੋਰ ਨੌਜਵਾਨ ਮੌਤ ਦੇ ਘਾਟ ਉਤਰ ਗਿਆ। ਦੱਸਿਆ ਜਾ ਰਿਹਾ ਹੈ ਕਿ ਸਿਵਲ ਹਸਪਤਾਲ ਦੇ ਬਾਥਰੂਮ ‘ਚ ਟੀਕਾ ਲਗਾਉਣ ਦੇ ਨਾਲ ਨੌਜਵਾਨ ਦੀ ਮੌਤ ਹੋ ਗਈ।
ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ‘ਚ ਕਰ ਲਿਆ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ਵਿੱਚ ਲਗਾਤਾਰ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਰਹੇ ਪਰ ਪੰਜਾਬ ਸਰਕਾਰ ਇਸ ਤਰ੍ਹਾਂ ਦੇ ਮਾਮਲੇ ਦੇ ਖਿਲਾਫ ਸਖਤ ਕਾਰਵਾਈ ਨਹੀਂ ਕਰ ਰਹੀ ਹੈ। ਜਿਸ ਕਾਰਨ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ।

