ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਨੌਜਵਾਨ ਨਸ਼ੇ ਦੀ ਚਪੇਟ ‘ਚ ਆ ਕੇ ਮੌਤ ਦੇ ਮੁੰਹ ‘ਚ ਜਾ ਰਹੇ ਹਨ। ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ। ਦਸ ਦਈਏ ਕਿ ਪਿੰਡ ਡਾਲਾ ‘ਚ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਪਛਾਣ ਅਮਰਜੀਤ ਵੱਜੋ ਹੋਈ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਨਸ਼ੇ ਦੀ ਓਵਰਡੋਜ਼ ਦੇ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਦੀ ਲਾਸ਼ ਪਿੰਡ ਤੋਂ ਬਾਹਰ ਮਿਲੀ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

