ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਰਕਾਰ ਨੇ ਨਗਰ ਕੀਰਤਨ ਨੂੰ ਲੈਕੇ ਇਕ ਵੱਡਾ ਫੈਸਲਾ ਲਿਆ ਹੈ ਉਹਨਾਂ ਨੇ ਕਿਹਾ ਹੈ ਕਿ ਦਿੱਲੀ ਤੋਂ ਪਾਕਿਸਤਾਨ ਤੱਕ ਹੁਣ ਇਕ ਹੀ ਨਗਰ ਕੀਰਤਨ ਲਿਆਉਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਪਰਮਜੀਤ ਸਿੰਘ ਸਰਨਾ ਨੂੰ ਪਾਕਿਸਤਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਤੀ ਹੈ। ਸਰਨਾ ਨੇ ਦੱਸਿਆ ਕਿ PSGPC ਤੇ ਅਵੇਕਿਊ ਟਰੱਸਟ ਬੋਰਡ ਦੀ ਮੀਟਿੰਗ ‘ਚ ਇਹ ਫੈਸਲਾ ਲਿਆ ਗਿਆ ਹੈ।
ਨਾਲ ਹੀ ਉਹਨਾਂ ਨੇ ਇਹ ਵੀ ਦੱਸਿਆ ਕਿ ਦਿੱਲੀ ਤੋਂ ਨਨਕਾਣਾ ਸਾਹਿਬ ਜਾਣ ਵਾਲੇ ਨਗਰ ਕੀਰਤਨ ਦੀ ਜ਼ਿੰਮੇਵਾਰੀ ਪਰਮਜੀਤ ਸਰਨਾ ਨੂੰ ਦਿੱਤੀ ਹੈ। ਇਹ ਨਗਰ ਕੀਰਤਨ 28 ਅਕਤੂਬਰ ਨੂੰ ਚੱਲ ਕੇ 31 ਨੂੰ ਪਾਕਿਸਤਾਨ ਪਹੁੰਚੇਗਾ। ਕਾਬਿਲੇਗੌਰ ਹੈ ਕਿ ਪਾਕਿਸਤਾਨ ਦੇ ਫੈਸਲੇ ਤੋਂ ਬਾਅਦ ਇਹ ਗੱਲ ਸਾਫ ਹੋ ਗਈ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈਕੇ ਦਿੱਲੀ ਤੋਂ ਨਨਕਾਨਾ ਸਾਹਿਬ ਸਿਰਫ ਇਕ ਹੀ ਅੰਤਰਰਾਸ਼ਟਰੀ ਨਗਰ ਕੀਰਤਨ ਜਾਵੇਗਾ।

