ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ਵਿੱਚ ਆ ਖੜੀ ਹੈ। ਕਿਉਂਕਿ ਚੰਡੀਗੜ੍ਹ ਤ ਗੁੰਗਗਰਦੀ ਦਾ ਨੰਗਾ ਨਾਚ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਦੇ ਅਨੁਸਾਰ ਸੈਕਟਰ 49 ਦੇ ਇਕ ਘਰ ਵਿੱਚ ਵੜ੍ਹ ਦੇ ਕੁਝ ਨੌਜਵਾਨਾਂ ਨੇ ਘਰ ਵਿੱਚ ਰਹਿ ਰਹੇ ਨੌਜਵਾਨਾਂ ਤੇ ਫਾਇਰਿੰਗ ਕਰ ਦਿੱਤੀ
ਜਿਸ ਕਾਰਨ ਘਰ ਵਿੱਚ ਮੌਜੂਦ ਤਿੰਨ ਨੌਜਵਾਨਾਂ ਚੋਂ ਇਕ ਦੀ ਮੌਤ ਹੋ ਗਈ ਹੈ ਜਦਕਿ ਦੋ ਗੰਭੀਰ ਦੱਸੇ ਜਾ ਰਹੇ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

