Onion Price Today: ਪਿਛਲੇ ਇੱਕ ਮਹੀਨੇ ਤੋਂ ਦੇਸ਼ ਵਿੱਚ ਟਮਾਟਰ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਲੋਕ ਹੁਣ ਟਮਾਟਰਾਂ ਤੋਂ ਬਿਨਾਂ ਖਾਣਾ ਬਣਾ ਰਹੇ ਹਨ। ਟਮਾਟਰਾਂ ਦੀਆਂ ਕੀਮਤਾਂ ਵਿੱਚ ਹੋਏ ਭਾਰੀ ਵਾਧੇ ਨੇ ਹਰ ਘਰ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ।
ਪਿਆਜ਼ ਦੀ ਸਪਲਾਈ ਘੱਟਣ ਕਾਰਨ ਪਿਆਜ਼ ਮਹਿੰਗਾ
ਮੀਡੀਆ ਰਿਪੋਰਟਾਂ ਮੁਤਾਬਕ ਮੱਧ ਪ੍ਰਦੇਸ਼, ਰਾਜਸਥਾਨ ਅਤੇ ਮਹਾਰਾਸ਼ਟਰ ਤੋਂ ਪਿਆਜ਼ ਦੀ ਸਪਲਾਈ ਹੁਣ ਹੌਲੀ-ਹੌਲੀ ਘੱਟ ਹੋ ਰਹੀ ਹੈ। ਇਸ ਸਮੇਂ ਪਿਆਜ਼ 30 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਬਾਜ਼ਾਰ ਵਿੱਚ ਮਿਲ ਰਿਹਾ ਹੈ। ਅਜਿਹੇ ‘ਚ ਸੰਭਾਵਨਾ ਹੈ ਕਿ ਆਉਣ ਵਾਲੇ ਦਿਨਾਂ ‘ਚ 40-50 ਰੁਪਏ ਪ੍ਰਤੀ ਕਿਲੋ ਪਿਆਜ਼ ਮਿਲੇਗਾ।
ਟਮਾਟਰ 120-150 ਤੱਕ
ਬਾਜ਼ਾਰ ਮਾਹਿਰਾਂ ਅਨੁਸਾਰ ਹਰ ਸਾਲ ਅਗਸਤ-ਸਤੰਬਰ ਦੇ ਮਹੀਨੇ ਪਿਆਜ਼ ਦਾ ਸਟਾਕ ਅਕਸਰ ਘੱਟ ਜਾਂਦਾ ਹੈ ਅਤੇ ਪਿਆਜ਼ ਦੀਆਂ ਕੀਮਤਾਂ ਵਧ ਜਾਂਦੀਆਂ ਹਨ। ਹਾਲਾਂਕਿ ਅਕਤੂਬਰ ਤੱਕ ਇਹ ਕੀਮਤਾਂ ਹੇਠਾਂ ਆ ਜਾਂਦੀਆਂ ਹਨ। ਦੂਜੇ ਪਾਸੇ ਜੇਕਰ ਟਮਾਟਰਾਂ ਦੀ ਗੱਲ ਕਰੀਏ ਤਾਂ ਟਮਾਟਰ 120-150 ਰੁਪਏ ਕਿਲੋ ਅਤੇ ਹੋਰ ਥਾਵਾਂ ‘ਤੇ 200 ਰੁਪਏ ਕਿਲੋ ਵਿਕ ਰਹੇ ਹਨ। ਅਜਿਹੇ ‘ਚ ਇਨ੍ਹਾਂ ਵਧੀਆਂ ਕੀਮਤਾਂ ਕਾਰਨ ਜ਼ਿਆਦਾਤਰ ਲੋਕਾਂ ਨੇ ਟਮਾਟਰ ਖਾਣਾ ਬੰਦ ਕਰ ਦਿੱਤਾ ਹੈ।



