ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦੋਵਾਂ ਦੇਸ਼ਾਂ ਵਿਚਾਲੇ ਕਰਾਰ ‘ਤੇ ਹਸਤਾਖਰ ਕਰ ਦਿੱਤੇ ਗਏ ਹਨ। ਜਿਸ ਤੋਂ ਬਾਅਦ ਹੁਣ ਕੋਈ ਵੀ ਭਾਰਤੀ ਨਾਗਰਿਕ, ਜੋ ਕਿਸੇ ਵੀ ਧਰਮ ਨਾਲ ਸਬੰਧਤ ਹੋਵੇ, ਇੱਕ ਪੋਰਟਲ ਰਾਹੀਂ ਅਪਲਾਈ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।
ਦਸ ਦਈਏ ਕਿ ਅਪਲਾਈ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਵੀ ਸ਼ੁਰੂ ਹੋ ਗਈ ਹੈ। ਇਸ ਲਈ ਉਸ ਭਾਰਤੀ ਕੋਲ ਪਾਸਪੋਰਟ ਹੋਣਾ ਜਰੂਰੀ ਹੈ। ਜਦਕਿ ਭਾਰਤੀ ਮੁਲ ਦੇ ਪ੍ਰਵਾਸੀ ਭਾਰਤੀਆਂ ਕੋਲ ਓਸੀਆਈ ਕਾਰਡ ਹੋਣਾ ਜਰੂਰੀ ਹੈ। ਇਸ ਲਿੰਕ https://prakashpurb550.mha.gov.in/kpr/ ਰਾਹੀ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।

